ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਪੈਂਦੇ ਅਟਾਰੀ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ ਜਿਨ੍ਹਾਂ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂ ਵੱਡੀ ਗਿਣਤੀ ਅਕਾਲੀ ਵਰਕਰ ਵੀ ਮੌਜੂਦ ਸਨ। ਸੁਖਬੀਰ ਸਿੰਘ ਬਾਦਲ ਵੱਲੋਂ ਇਥੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਕਿਸਾਨਾਂ ਨੇ ਆਪਣੀਆਂ ਸ਼ਰਤਾਂ ਮੰਨਣ ਦੇ ਆਧਾਰ ‘ਤੇ ਅਕਾਲੀ ਦਲ ਨੂੰ ਸਮਰਥਨ ਦੇਣ ਦੀ ਗੱਲ ਆਖੀ।
ਕਿਸਾਨਾਂ ਨੇ ਸਰਹੱਦ ਪਾਰਲੀ ਜ਼ਮੀਨ ਦਾ ਮਸਲਾ ਚੁੱਕਿਆ ਅਤੇ ਸੁਖਬੀਰ ਸਿੰਘ ਬਾਦਲ ਨੇ ਵਾਅਦਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਸਾਬਕਾ ਊਪ ਮੂੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਟਾਰੀ ਪਹੁੰਚੇ ਜਿੱਥੋਂ ਉਨ੍ਹਾਂ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਗਈ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …