ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਹੁਣ ਘਰ ਬੈਠੇ ਬਿਠਾਏ ਹੀ ਰਜਿਸਟਰੀ ਕਰਵਾ ਸਕਣਗੇ। ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਸਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਪਿੰਡਾਂ ਨੂੰ 5 ਤੋਂ 10 ਪਿੰਡਾਂ ਦੇ ਗਰੁੱਪ ਵਿਚ ਵੰਡਿਆ ਜਾਵੇਗਾ। ਫਿਰ ਤਹਿਸੀਲਦਾਰ ਪਿੰਡਾਂ ਵਿਚ ਜਾ ਕੇ ਰਜਿਸਟਰੀਆਂ ਕਰਨਗੇ।
ਇਸ ਨਾਲ ਪੰਜਾਬ ਦੇ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਦੇ ਲਈ ਡੀਸੀ ਦਫਤਰ ਜਾਂ ਤਹਿਸੀਲ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਹ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ ਹੋਈ ਮੀਟਿੰਗ ਦੌਰਾਨ ਦਿੱਤੇ। ਇਸ ਵਿਚ ਮੁੱਖ ਮੰਤਰੀ ਨੇ ਜ਼ਿਲ੍ਹਾ ਪੱਧਰੀ ਵਿਕਾਸ ਕਾਰਜਾਂ ਦੀ ਰਿਪੋਰਟ ਵੀ ਤਲਬ ਕੀਤੀ ਹੈ।
ਮੁੱਖ ਮੰਤਰੀ ਨੇ ਸੂਬੇ ਵਿਚ ਘਰ-ਘਰ ਸੇਵਾਵਾਂ ਯੋਜਨਾ ਨੂੰ ਲਾਗੂ ਕਰਨ ‘ਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ‘ਤੇ ਸੰਤੁਸ਼ਟੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਵਿਚ ਸਰਕਾਰ ਸਫਲ ਰਹੀ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …