Breaking News
Home / ਹਫ਼ਤਾਵਾਰੀ ਫੇਰੀ / ਅਮਨ ਅਰੋੜਾ ਦੀ ਸਜ਼ਾ ‘ਤੇ ਸੰਗਰੂਰ ਦੀ ਅਦਾਲਤ ਨੇ ਲਗਾਈ ਰੋਕ

ਅਮਨ ਅਰੋੜਾ ਦੀ ਸਜ਼ਾ ‘ਤੇ ਸੰਗਰੂਰ ਦੀ ਅਦਾਲਤ ਨੇ ਲਗਾਈ ਰੋਕ

ਸੰਗਰੂਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਨਾਮ ਦੀ ਅਦਾਲਤ ਵਲੋਂ ਸੁਣਾਈ 2 ਸਾਲ ਦੀ ਸਜ਼ਾ ਖ਼ਿਲਾਫ਼ ਅਮਨ ਅਰੋੜਾ ਵਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੰਗਰੂਰ ਦੀ ਅਦਾਲਤ ਨੇ ਸਜ਼ਾ ‘ਤੇ ਰੋਕ ਲਗਾ ਦਿੱਤੀ। ਮਾਨਯੋਗ ਜ਼ਿਲ੍ਹਾ ਸੈਸਨ ਜੱਜ ਰਾਜਿੰਦਰ ਸਿੰਘ ਰਾਏ ਦੀ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਲੰਘੀ 25 ਜਨਵਰੀ ਨੂੰ ਸਜਾ ‘ਤੇ 31 ਜਨਵਰੀ ਤੱਕ ਰੋਕ ਲਗਾਈ ਸੀ। ਜ਼ਿਕਰਯੋਗ ਹੈ ਕਿ ਸੁਨਾਮ ਦੀ ਅਦਾਲਤ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਜੀਜਾ ਰਾਜਿੰਦਰ ਦੀਪਾ ਦੀ ਸ਼ਿਕਾਇਤ ‘ਤੇ ਸੁਣਵਾਈ ਮੁਕੰਮਲ ਕਰਦਿਆਂ ਇਕ ਘਰੇਲੂ ਝਗੜੇ ਦੇ ਮਾਮਲੇ ਵਿਚ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ-ਦੋ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਇਸ ਤੋਂ ਇਲਾਵਾ ਇਨ੍ਹਾਂ ਆਰੋਪੀਆਂ ਨੂੰ ਅਦਾਲਤ ਵੱਲੋਂ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਸੀ।

 

Check Also

ਭਾਰਤ ਤੋਂ ਵਿਦਿਆਰਥੀ ਘੱਟ ਆਉਣ ਨਾਲ ਕੈਨੇਡਾ ਦੇ ਕਾਲਜਾਂ ਨੂੰ ਆਈ ਤੰਗੀ

ਕੈਨੇਡੀਅਨ ਵਿਦਿਆਰਥੀਆਂ ਲਈ ਸਰਕਾਰ ਕੋਲੋਂ ਮੰਗਿਆ ਜਾਵੇਗਾ ਜ਼ਿਆਦਾ ਫੰਡ ਭਾਰਤੀ ਵਿਦਿਆਰਥੀਆਂ ਤੋਂ ਜ਼ਿਆਦਾ ਫੀਸ ਮਿਲਦੀ …