Breaking News
Home / ਹਫ਼ਤਾਵਾਰੀ ਫੇਰੀ / ‘ਆਪ’ ਵਿਧਾਇਕ ਕੁਲਵੰਤ ਸਿੰਘ ਕੋਲੋਂ ਵੀ ਈਡੀ ਨੇ ਕੀਤੀ ਪੁੱਛਗਿੱਛ

‘ਆਪ’ ਵਿਧਾਇਕ ਕੁਲਵੰਤ ਸਿੰਘ ਕੋਲੋਂ ਵੀ ਈਡੀ ਨੇ ਕੀਤੀ ਪੁੱਛਗਿੱਛ

ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਮੰਗਲਵਾਰ ਨੂੰ ਈਡੀ ਦੇ ਜਲੰਧਰ ਸਥਿਤ ਦਫ਼ਤਰ ਵਿਚ ਪੇਸ਼ ਹੋਏ। ਜਿੱਥੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨਾਂ ਕੋਲੋਂ ਮਨੀ ਲਾਂਡਰਿੰਗ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਗਈ। ਧਿਆਨ ਰਹੇ ਕਿ ਈਡੀ ਨੇ ਕੁਲਵੰਤ ਸਿੰਘ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਸੱਦਿਆ ਸੀ ਜਦਕਿ ਇਸ ਤੋਂ ਪਹਿਲਾਂ 31 ਅਕਤੂਬਰ 2023 ਨੂੰ ਕੁਲਵੰਤ ਸਿੰਘ ਦੇ ਘਰ ਈਡੀ ਵੱਲੋਂ ਰੇਡ ਕੀਤੀ ਗਈ ਸੀ। ਇਹ ਰੇਡ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨੂੰ ਲੈ ਕੇ ਕੀਤੀ ਗਈ ਸੀ।
‘ਆਪ’ ਵਿਧਾਇਕ ਦੇ ਘਰ ਹੋਈ ਰੇਡ ਦੇ ਨਾਲ-ਨਾਲ ਉਸ ਸਮੇਂ ਅੰਮ੍ਰਿਤਸਰ, ਲੁਧਿਆਣਾ ਅਤੇ ਰਾਜਸਥਾਨ ਦੇ ਗੰਗਾਨਗਰ ‘ਚ ਵੀ ਈਡੀ ਵੱਲੋਂ ਰੇਡ ਕੀਤੀ ਗਈ ਸੀ। ‘ਆਪ’ ਵਿਧਾਇਕ ਕੁਲਵੰਤ ਸਿੰਘ ‘ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਦਿੱਲੀ ‘ਚ ਸ਼ਰਾਬ ਦੀ ਡੀਲ ਕਰਵਾਉਣ ‘ਚ ਮਦਦ ਕਰਨ ਦਾ ਆਰੋਪ ਹੈ।
ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੇਸ਼ੇ ਤੋਂ ਇਕ ਬਿਜਨਸਮੈਨ ਹਨ ਅਤੇ ਉਹ ਜਨਤਾ ਲੈਂਡ ਪ੍ਰਮੋਟਰ ਲਿਮਟਿਡ ਦੇ ਮੁਖੀ ਵੀ ਹਨ।
ਉਨਾਂ ਦਾ ਕਾਰੋਬਾਰ 1500 ਕਰੋੜ ਰੁਪਏ ਦਾ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਉਨਾਂ ਦੀਆਂ ਕਈ ਪ੍ਰਾਪਰਟੀਜ਼ ਹਨ।

Check Also

ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’

ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …