9.4 C
Toronto
Friday, November 7, 2025
spot_img
Homeਹਫ਼ਤਾਵਾਰੀ ਫੇਰੀਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਭੇਜਿਆ ਪੰਜਵਾਂ ਸੰਮਨ

ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਭੇਜਿਆ ਪੰਜਵਾਂ ਸੰਮਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਪੁੱਛਗਿੱਛ ਕਰਨ ਲਈ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਫਿਰ ਤੋਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਭੇਜ ਕੇ 2 ਫਰਵਰੀ ਨੂੰ ਪੁੱਛਗਿੱਛ ਕਰਨ ਲਈ ਸੱਦਿਆ ਹੈ। ਇਸ ਤੋਂ ਪਹਿਲਾਂ ਭੇਜੇ ਗਏ ਸੰਮਨਾਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਦਲੇ ਦੀ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਤੋਂ ਪਹਿਲਾਂ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਕਰਨ ਲਈ ਸੰਮਨ ਭੇਜੇ ਸਨ ਪ੍ਰੰਤੂ ਉਹ ਇਕ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਲੰਘੀ 17 ਜਨਵਰੀ ਨੂੰ ਭੇਜੇ ਗਏ ਚੌਥੇ ਸੰਮਨ ਨੂੰ ਲੈ ਕੇ ਕੇਜਰੀਵਾਲ ਨੇ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਮੈਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਕਿ ਮੈਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਨਾ ਕਰ ਸਕਾਂ।
ਧਿਆਨ ਰਹੇ ਕਿ ਇਸ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੇਲ੍ਹ ‘ਚ ਬੰਦ ਹਨ।

 

RELATED ARTICLES
POPULAR POSTS