4.1 C
Toronto
Thursday, November 6, 2025
spot_img
Homeਹਫ਼ਤਾਵਾਰੀ ਫੇਰੀਵੀਜ਼ਾ ਪ੍ਰੋਗਰਾਮ ਵਿੱਚ ਐਲਾਨੀਆਂ ਤਬਦੀਲੀਆਂ ਤੋਂ ਬਾਅਦ ਵਿਦਿਆਰਥੀ ਹੋਏ ਫਿਕਰਮੰਦ

ਵੀਜ਼ਾ ਪ੍ਰੋਗਰਾਮ ਵਿੱਚ ਐਲਾਨੀਆਂ ਤਬਦੀਲੀਆਂ ਤੋਂ ਬਾਅਦ ਵਿਦਿਆਰਥੀ ਹੋਏ ਫਿਕਰਮੰਦ

ਵਿਨੀਪੈਗ/ਬਿਊਰੋ ਨਿਊਜ਼ : ਕੈਨੇਡਾ ‘ਚ ਪਿਛਲੇ ਦਿਨੀਂ ਇੰਟਰਨੈਸ਼ਨਲ ਸਟੂਡੈਂਟ ਪ੍ਰੋਗਰਾਮ ਵਿੱਚ ਐਲਾਨੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਵਿਦਿਆਰਥੀ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਇੰਟਰਨੈਸ਼ਨਲ ਅੰਡਰ ਗ੍ਰੈਜੂਏਟ ਸਟੂਡੈਂਟਸ ਲਈ ਸਟੱਡੀ ਪਰਮਿਟ ਦੀ ਗਿਣਤੀ ਸੀਮਤ ਕੀਤੇ ਜਾਣ ਕਰਕੇ ਹੋਰਨਾਂ ਦੇਸ਼ਾਂ ਦੇ ਕਈ ਵਿਦਿਆਰਥੀਆਂ ਦੇ ਕੈਨੇਡਾ ਆ ਕੇ ਪੜ੍ਹਾਈ ਕਰਨ ਦੇ ਸੁਪਨੇ ਅੱਧ ਵਿਚਾਲੇ ਲਮਕ ਗਏ ਹਨ। ਹਾਲਾਂਕਿ ਹੋਰਨਾਂ ਵਿਦਿਆਰਥੀਆਂ ਦਾ ਮੰਨਣਾ ਹੈ ਕਿ ਕੈਨੇਡਾ ਸਰਕਾਰ ਵੱਲੋਂ ਇਹ ਸਹੀ ਕਦਮ ਚੁੱਕਿਆ ਗਿਆ ਹੈ ਕਿਉਂਕਿ ਇਸ ਨਾਲ ਸਰਕਾਰ ਨੂੰ ਇੰਟਰਨੈਸ਼ਨਲ ਸਟੂਡੈਂਟ ਪ੍ਰੋਗਰਾਮ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ। ਮਾਰਕੀਟਿੰਗ ਪ੍ਰੋਗਰਾਮ ਦੀ ਪੜ੍ਹਾਈ ਕਰਨ ਪਹੁੰਚੀ ਇਕ ਵਿਦਿਆਰਥੀ ਦਾ ਕਹਿਣਾ ਹੈ ਕਿ ਇਨ੍ਹਾਂ ਤਬਦੀਲੀਆਂ ਨਾਲ ਕੈਨੇਡਾ ਆ ਕੇ ਸਿੱਖਿਆ ਲੈਣ ਦੇ ਚਾਹਵਾਨਾਂ ਦੇ ਸੁਪਨੇ ਟੁੱਟ ਗਏ ਹਨ। ਉਹ ਸਾਰੇ ਉਦਾਸ ਹਨ ਤੇ ਇਹ ਫ਼ੈਸਲਾ ਉਨ੍ਹਾਂ ਲਈ ਕਾਫ਼ੀ ਮਾੜਾ ਹੈ। ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀ ਕੈਨੇਡੀਅਨ ਆਰਥਿਕਤਾ ਵਿੱਚ ਸਾਲਾਨਾ ਕਰੀਬ 22 ਬਿਲੀਅਨ ਕੈਨੇਡੀਅਨ ਡਾਲਰ ਦਾ ਯੋਗਦਾਨ ਪਾਉਂਦੇ ਹਨ ਅਤੇ ਉਨ੍ਹਾਂ ਨੂੰ ਵਿੱਦਿਅਕ ਸੰਸਥਾਵਾਂ ਲਈ ਮਹੱਤਵਪੂਰਨ ਨਿਵੇਸ਼ਕ ਵਜੋਂ ਦੇਖਿਆ ਜਾਂਦਾ ਹੈ।

RELATED ARTICLES
POPULAR POSTS