Breaking News
Home / ਹਫ਼ਤਾਵਾਰੀ ਫੇਰੀ / ਬ੍ਰਿਟਿਸ਼ ਕੋਲੰਬੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਉਤੇ ਲਗਾਈ ਦੋ ਸਾਲ ਦੀ ਪਾਬੰਦੀ

ਬ੍ਰਿਟਿਸ਼ ਕੋਲੰਬੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਉਤੇ ਲਗਾਈ ਦੋ ਸਾਲ ਦੀ ਪਾਬੰਦੀ

ਸਿੱਖਿਆ ਮੰਤਰੀ ਸੇਲੀਨਾ ਰੌਬਿਨਸਨ ਨੇ ਕੀਤਾ ਐਲਾਨ
ਬ੍ਰਿਟਿਸ਼ ਕੋਲੰਬੀਆ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਨੇ ਨਵੇਂ ਕਾਲਜਾਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਹੈ। ਬ੍ਰਿਟਿਸ਼ ਕੋਲੰਬੀਆ ਦੇ ਪੋਸਟ ਸੈਕੰਡਰੀ ਸਿੱਖਿਆ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਫਰਵਰੀ 2026 ਤੱਕ ਇਹ ਰੋਕ ਜਾਰੀ ਰਹੇਗੀ। ਅਜਿਹਾ ਬ੍ਰਿਟਿਸ਼ ਕੋਲੰਬੀਆ ਦੇ ਕਾਲਜਾਂ ਵਿੱਚ ਵਿਦਿਆਰਥੀਆਂ ਨਾਲ ਹੋ ਰਹੀ ਧੋਖਾਧੜੀ ਨੂੰ ਰੋਕਣ ਅਤੇ ਕਾਲਜ ਪ੍ਰਬੰਧਾਂ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਸੇਲੀਨਾ ਰੌਬਿਨਸਨ ਨੇ ਇਹ ਵੀ ਐਲਾਨ ਕੀਤਾ ਕਿ ਬੀਸੀ ਸਰਕਾਰ ਪ੍ਰਾਈਵੇਟ ਸੰਸਥਾਵਾਂ ਵਿੱਚ ਘੱਟੋ-ਘੱਟ ਭਾਸ਼ਾ ਦੀਆਂ ਲੋੜਾਂ ਵੀ ਤੈਅ ਕਰ ਰਹੀ ਹੈ ਤਾਂ ਜੋ ਅੰਤਰਰਾਸ਼ਟਰੀ ਵਿਦਿਆਰਥੀ ਸੂਬੇ ਵਿੱਚ ਆਉਣ ਤੋਂ ਪਹਿਲਾਂ ਬਿਹਤਰ ਤਿਆਰ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਮਿਆਰਾਂ ਦੀ ਪੂਰਤੀ ਯਕੀਨੀ ਬਣਾਉਣ ਲਈ ਅਦਾਰਿਆਂ ਦੀ ਅਚਾਨਕ ਜਾਂਚ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀਆਂ ਦਾ ਫ਼ਾਇਦਾ ਚੁੱਕਿਆ ਜਾ ਰਿਹਾ ਹੈ। ਰੌਬਿਨਸਨ ਨੇ ਕਿਹਾ ਕਿ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਾੜੇ ਅਨਸਰਾਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਫਲਤਾ ਦਾ ਚੰਗਾ ਮਾਰਗ ਦੇਣ ਖ਼ਾਤਰ ਅਦਾਰਿਆਂ ਲਈ ਸਖ਼ਤ ਸ਼ਰਤਾਂ ਲਾਗੂ ਕਰ ਰਹੀ ਹੈ, ਤਾਂ ਕਿ ਬੀਸੀ ਹੁਨਰਮੰਦ ਵਿਦਿਆਰਥੀਆਂ ਨੂੰ ਆਕਰਸ਼ਤ ਕਰਨਾ ਜਾਰੀ ਰੱਖ ਸਕੇ ਅਤੇ ਕਾਮਿਆਂ ਦੀ ਘਾਟ ਦੇ ਪਾੜੇ ਨੂੰ ਪੂਰਾ ਕਰਕੇ ਆਰਥਿਕਤਾ ਨੂੰ ਅੱਗੇ ਵੱਲ ਤੋਰਨਾ ਜਾਰੀ ਰੱਖ ਸਕੇ।

Check Also

ਕੈਨੇਡਾ-ਭਾਰਤ ਤਣਾਅ ਨੇ ਪੰਜਾਬ ‘ਚ ਵਸਦੇ ਪਰਿਵਾਰਾਂ ਦੀ ਚਿੰਤਾ ਵਧਾਈ

ਨੌਜਵਾਨਾਂ ਨੂੰ ਕੈਨੇਡਾ ‘ਚ ਪੜ੍ਹਨ ਦਾ ਸੁਫਨਾ ਅਧੂਰਾ ਰਹਿਣ ਦਾ ਡਰ ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ …