ਕੇਜਰੀਵਾਲ ਸਰਕਾਰ ਨੂੰ ਦਿੱਤੇ 100 ਵਿਚੋਂ ਜ਼ੀਰੋ ਨੰਬਰ
ਚੰਡੀਗੜ੍ਹ/ਬਿਊਰੋ ਨਿਊਜ਼
1984 ਦੇ ਸਿੱਖ ਵਿਰੋਧੀ ਕਤਲੇਆਮ ਵਿਚ ਜੋ ਵੀ ਸ਼ਾਮਲ ਹੋਵੇ, ਚਾਹੇ ਉਹ ਜਿਸ ਪਾਰਟੀ ਨਾਲ ਵੀ ਸਬੰਧ ਰੱਖਦਾ ਹੋਵੇ, ਉਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ઠਦਿੱਲੀ ਕਾਂਗਰਸ ਦੇ ਪ੍ਰਧਾਨ ਅਜੇ ਮਾਕਨ ਨੇ ਪਿਛਲੇ ਕੱਲ੍ਹ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਇਹ ਗੱਲ ਕਹੀ ਹੈ। ਮਾਕਨ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਇਕ ਸਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ ਜਿਸ ਵਿਚ ਉਨ੍ਹਾਂ ਨੇ ਕੇਜਰੀਵਾਲ ਸਰਕਾਰ ਨੂੰ 100 ਵਿਚੋਂ ਜ਼ੀਰੋ ਨੰਬਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਦਿੱਲੀ ਵਿਚ ਲੋਕਾਂ ਤੋਂ ਪੈਸੇ ਇਕੱਠੇ ਕਰਦੀ ਰਹੀ ਹੈ ਤੇ ਹੁਣ ਪੰਜਾਬ ਵਿਚ ਇਕੱਠੇ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਆਪ’ ਦੇ ਝਾਂਸਿਆਂ ਤੋਂ ਬਚਣ ਨਹੀਂ ਤਾਂ ਪੰਜਾਬ ਦਿੱਲੀ ਦੀ ਤਰ੍ਹਾਂ ਬਰਬਾਦ ਹੋਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …