ਮਾਮਲਾ ਅਰਦਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕੀਤੇ ਗਏ ਪੰਜ ਪਿਆਰਿਆਂ ਨੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਤੇ ਭਾਈ ਸਤਨਾਮ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਰਾਮਪੁਰਾ ਫੂਲ ਵਿੱਚ ਅਕਾਲੀ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੂੰ ਕੋਈ ਸਹਿਯੋਗ ਨਾ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰਾਮਪੁਰਾ ਫੂਲ ਵਿੱਚ ਅਕਾਲੀ ਉਮੀਦਵਾਰ ਮਲੂਕਾ ਦੇ ਚੋਣ ਦਫਤਰ ਦੇ ਉਦਘਾਟਨ ਸਮੇਂ ਰਮਾਇਣ ਦੇ ਭੋਗ ਤੋਂ ਬਾਅਦ ਕੀਤੀ ਗਈ ਪ੍ਰਾਥਨਾ ਸਿੱਖਾਂ ਦੀ ਰੋਜ਼ਾਨਾ ਅਰਦਾਸ ਦੀ ਨਕਲ ਸੀ। ਉਧਰ ਮਲੂਕਾ ਨੇ ਇਸ ਗਲਤੀ ਲਈ ਮੁਆਫੀ ਵੀ ਮੰਗ ਲਈ ਹੈ।
ਦੂਜੇ ਪਾਸੇ ਚੰਡੀਗੜ੍ਹ ‘ਚ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੇ ਸਹਿਯੋਗੀ ਸੰਸਥਾਵਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸਿੱਖ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਦੀ ਸੁਤੰਤਰ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਗਿਆ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …