ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਸ਼ਰ੍ਹੇਆਮ ਜਮਹੂਰੀਅਤ ਦੀਆਂ ਧੱਜੀਆਂ ਉਡਾਉਣ ਬਦਲੇ ਪ੍ਰੀਜ਼ਾਈਡਿੰਗ ਅਫ਼ਸਰ ਖਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟਗਿਣਤੀ ਵਿੰਗ ਦੇ ਮੁਖੀ ਨੂੰ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਦਰਜ ਕੀਤਾ ਜਾਵੇਗਾ। ਪੰਜਾਬ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਮੇਅਰ ਦੀ ਚੋਣ ਵਿੱਚ ਧੱਕੇਸ਼ਾਹੀ ਨਾਲ ‘ਆਪ’ ਤੇ ਕਾਂਗਰਸ ਗੱਠਜੋੜ ਦੀਆਂ 8 ਵੋਟਾਂ ਰੱਦ ਕੀਤੀਆਂ ਗਈਆਂ ਤਾਂ ਜੋ ਭਾਜਪਾ ਦਾ ਮੇਅਰ ਬਣਾਇਆ ਜਾ ਸਕੇ।” ਉਨ੍ਹਾਂ ਕਿਹਾ ਕਿ ਭਾਜਪਾ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …