ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ 4 ਜਨਵਰੀ ਨੂੰ ਹੋ ਸਕਦਾ ਹੈ। ਇਸ ਹਿਸਾਬ ਨਾਲ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ 8 ਤੋ 12 ਫਰਵਰੀ ਵਿਚਾਲੇ ਚੋਣਾਂ ਹੋ ਸਕਦੀਆਂ ਹਨ। ਪੰਜਾਬ ਵਿੱਚ ਇੱਕੋ ਪੜਾਅ ਤਹਿਤ ਚੋਣਾਂ ਹੋਣਗੀਆਂ। ਕੇਂਦਰੀ ਚੋਣ ਕਮਿਸ਼ਨ ਨੇ ਕੇਂਦਰ ਤੇ ਸੂਬਾਈ ਸਰਕਾਰਾਂ ਨੂੰ ਇਸ ਬਾਰੇ ਚਿੱਠੀ ਵੀ ਲਿਖੀ ਹੈ।
ਚੋਣ ਕਮਿਸ਼ਨ ਨੇ ਕੇਂਦਰ ਤੇ ਸੂਬਾਈ ਸਰਕਾਰਾਂ ਨੂੰ ਚੋਣ ਪ੍ਰੋਗਰਾਮ ਦਾ ਐਲਾਨ ਹੁੰਦੇ ਸਾਰ ਚੋਣ ਜ਼ਾਬਤਾ ਲਾਗੂ ਕਰਨ ਲਈ ਤਿਆਰ ਰਹਿਣ ਲਈ ਕਿਹਾ ਹੈ। ਚੋਣ ਕਮਿਸ਼ਨ ਨੇ ਕੈਬਨਿਟ ਸਕੱਤਰ ਤੋਂ ਇਲਾਵਾ ਚੋਣਾਂ ਵਾਲੇ ਸੂਬਿਆਂ ਪੰਜਾਬ, ਯੂਪੀ, ਉਤਰਾਖੰਡ, ਗੋਆ ਤੇ ਮਨੀਪੁਰ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖੇ ਹਨ। ਕਮਿਸ਼ਨ ਨੇ ਪੰਜਾਬ ਚੋਣਾਂ ਲਈ ਨੀਮ ਸੁਰੱਖਿਆ ਦਸਤਿਆਂ ਦੀਆਂ 50 ਕੰਪਨੀਆਂ ਵੀ ਅਲਾਟ ਕਰ ਦਿੱਤੀਆਂ ਹਨ। ਇਹ ਕੰਪਨੀਆਂ 5 ਜਨਵਰੀ ਤੋਂ ਤੁਰੰਤ ਬਾਅਦ ਸੂਬੇ ਵਿਚਲੀਆਂ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਵੀ ਕਰ ਦਿੱਤੀਆਂ ਜਾਣਗੀਆਂ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …