-1.9 C
Toronto
Sunday, December 7, 2025
spot_img
Homeਪੰਜਾਬਰਾਜੀਵ ਵਰਮਾ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨਿਯੁਕਤ

ਰਾਜੀਵ ਵਰਮਾ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨਿਯੁਕਤ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਦਾ ਤਿੰਨ ਮਹੀਨੇ ਤੋਂ ਖਾਲੀ ਪਿਆ ਅਹੁਦਾ ਭਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਲ 1992 ਬੈਚ ਦੇ ਸੀਨੀਅਰ ਆਈਏਐੱਸ ਅਧਿਕਾਰੀ ਰਾਜੀਵ ਵਰਮਾ ਨੂੰ ਚੰਡੀਗੜ੍ਹ ਪ੍ਰਸ਼ਾਸਕ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਵਰਮਾ ਪੁੱਡੂਚੇਰੀ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਯੂਟੀ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਰਾਜੀਵ ਵਰਮਾ ਅਗਲੇ ਹਫ਼ਤੇ ਅਹੁਦਾ ਸੰਭਾਲ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ 31 ਅਕਤੂਬਰ ਨੂੰ ਸੇਵਾ ਮੁਕਤ ਹੋ ਗਏ ਸਨ। ਉਸ ਦਿਨ ਤੋਂ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਖਾਲੀ ਪਿਆ ਸੀ। ਯੂਟੀ ਪ੍ਰਸ਼ਾਸਨ ਨੇ ਇਸ ਦੌਰਾਨ ਯੂਟੀ ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਨੂੰ ਪ੍ਰਸ਼ਾਸਕ ਦੇ ਸਲਾਹਕਾਰ ਦਾ ਕਾਰਜਕਾਰੀ ਅਹੁਦਾ ਸੌਂਪ ਦਿੱਤਾ ਸੀ। ਪ੍ਰਸ਼ਾਸਕ ਦੇ ਨਵ-ਨਿਯੁਕਤ ਸਲਾਹਕਾਰ ਰਾਜੀਵ ਵਰਮਾ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ ਦਾ ਅਹੁਦਾ ਵੀ ਸੰਭਾਲਣਗੇ। ਰਾਜੀਵ ਵਰਮਾ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਆਈਆਈਟੀ ਰੁੜਕੀ ਤੋਂ ਕੰਪਿਊਟਰ ਸਾਇੰਸ ਦੀ ਗ੍ਰੈਜੂਏਸ਼ਨ ਅਤੇ ਐੱਮਟੈੱਕ ਕੀਤੀ ਹੋਈ ਹੈ। ਇਸ ਤੋਂ ਪਹਿਲਾਂ ਰਾਜੀਵ ਵਰਮਾ ਦਿੱਲੀ ਵਿੱਚ ਪ੍ਰਮੁੱਖ ਸਕੱਤਰ ਤੇ ਵਿੱਤ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਪਹਿਲਾਂ ਗੋਆ ਸਣੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਸੇਵਾਵਾਂ ਨਿਭਾ ਚੁੱਕੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ‘ਚ ਤਾਇਨਾਤ ਆਈਏਐੱਸ ਅਧਿਕਾਰੀ ਪੁਰਵਾ ਗਰਗ ਦਾ ਅੰਡੇਮਾਨ ਨਿਕੋਬਾਰ ਵਿੱਚ ਤਬਾਦਲਾ ਕਰ ਕੇ ਉਨ੍ਹਾਂ ਦੀ ਥਾਂ ਆਈਏਐੱਸ ਅਧਿਕਾਰੀ ਚੌਧਰੀ ਅਭਿਜੀਤ ਵਿਜੈ ਨੂੰ ਇਥੇ ਤਬਦੀਲ ਕੀਤਾ ਹੈ।

RELATED ARTICLES
POPULAR POSTS