ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਮਿਲਣੀਆਂ ਕੀਤੀਆਂ ਜਾਣਗੀਆਂ ਜਿਸ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪਰਵਾਸੀ ਭਾਰਤੀਆਂ ਨਾਲ ਮਿਲਣੀ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਚ ਹੋਵੇਗੀ।
ਇਹ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਐੱਨਆਰਆਈ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਇਨ੍ਹਾਂ ਮਿਲਣੀਆਂ ਦਾ ਮੰਤਵ ਪਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕਰਨਾ ਹੈ।
ਇਸ ਲਈ ਮੌਕੇ ‘ਤੇ ਹੀ ਰਜਿਸਟਰੇਸ਼ਨ ਕਾਊਂਟਰ ਲਾਏ ਜਾਣਗੇ ਤੇ ਆਨਲਾਈਨ ਰਜਿਸਟਰੇਸ਼ਨ ਵੀ ਕਰਵਾਈ ਜਾ ਸਕਦੀ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …