ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਛੇਤੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਨੀਫੈਸਟੋ ਨੂੰ ਰਿਲੀਜ਼ ਕਰਨਗੇ। ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਵਿਚ ਡਾ. ਮਨਮੋਹਨ ਸਿੰਘ ਨੇ ਮੈਨੀਫੈਸਟੋ ਰਿਲੀਜ਼ ਕਰਨ ਲਈ ਆਪਣੀ ਸਹਿਮਤੀ ਪ੍ਰਗਟਾ ਦਿੱਤੀ ਹੈ। ਇਸ ਦੌਰਾਨ ਆਸ਼ਾ ਕੁਮਾਰੀ ਤੇ ਕੈਪਟਨ ਅਮਰਿੰਦਰ ਨੇ ਮੈਨੀਫੈਸਟੋ ਦੇ ਮੁੱਖ ਪੁਆਇੰਟਾਂ ‘ਤੇ ਡਾ. ਮਨਮੋਹਨ ਸਿੰਘ ਨਾਲ ਚਰਚਾ ਕੀਤੀ। ਆਸ਼ਾ ਕੁਮਾਰੀ ਨੇ ਕਿਹਾ ਕਿ ਪਾਰਟੀ ਨੇ ਮੈਨੀਫੈਸਟੋ ਜਾਰੀ ਕਰਨ ਤੋਂ ਪਹਿਲਾਂ ਆਰਥਿਕ ਵਿਸ਼ਿਆਂ ‘ਤੇ ਡਾ. ਮਨਮੋਹਨ ਸਿੰਘ ਦੀ ਮਾਹਿਰਤਾ ਦੇ ਮੱਦੇਨਜ਼ਰ ਉਨ੍ਹਾਂ ਦੇ ਵਿਚਾਰ ਜਾਣਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਮੈਨੀਫੈਸਟੋ ਕਮੇਟੀ ਵਲੋਂ ਇਸ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …