Breaking News
Home / ਪੰਜਾਬ / ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਏਕੋਟ/ਬਿਊਰੋ ਨਿਊਜ਼ : ਰਾਏਕੋਟ ਦੇ ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਸ ਦੀ ਪਛਾਣ ਰਾਏਕੋਟ ਨੇੜਲੇ ਪਿੰਡ ਤਾਜਪੁਰ ਦੇ ਪ੍ਰਦੀਪ ਸਿੰਘ ਖੰਗੂੜਾ (27) ਵਜੋਂ ਹੋਈ ਹੈ ਜੋ ਅਕਤੂਬਰ 2022 ਵਿੱਚ ਇੰਗਲੈਂਡ ਦੇ ਸ਼ਹਿਰ ਲੈਸਟਰ ਵਿੱਚ ਪੜ੍ਹਾਈ ਕਰਨ ਗਿਆ ਸੀ। ਮ੍ਰਿਤਕ ਨੌਜਵਾਨ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਅਤੇ ਸਰਪੰਚ ਵਰਿੰਦਰ ਸਿੰਘ ਤਾਜਪੁਰ ਨੇ ਦੱਸਿਆ ਕਿ ਉਸ ਨੂੰ ਕਰੀਬ ਦੋ ਮਹੀਨੇ ਤੋਂ ਸਿਹਤ ਸਬੰਧੀ ਸਮੱਸਿਆ ਆ ਰਹੀ ਸੀ ਪਰ ਮੁੱਢਲੇ ਇਲਾਜ ਤੋਂ ਬਾਅਦ ਉਹ ਠੀਕ ਹੋ ਗਿਆ ਸੀ ਪਰ ਅਚਾਨਕ ਮੌਤ ਦੀ ਖ਼ਬਰ ਕਾਰਨ ਪਰਿਵਾਰ ‘ਚ ਹੀ ਨਹੀਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

 

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …