2.8 C
Toronto
Tuesday, December 23, 2025
spot_img
HomeਕੈਨੇਡਾFrontਪੰਜਾਬ ’ਚ ਹੁਣ ਡਿਪਟੀ ਕਮਿਸ਼ਨਰ ਰੋਕਣਗੇ ਨਾਜਾਇਜ਼ ਮਾਈਨਿੰਗ

ਪੰਜਾਬ ’ਚ ਹੁਣ ਡਿਪਟੀ ਕਮਿਸ਼ਨਰ ਰੋਕਣਗੇ ਨਾਜਾਇਜ਼ ਮਾਈਨਿੰਗ

ਮੁੱਖ ਮੰਤਰੀ ਮਾਨ ਬੋਲੇ : ਕਿਸੇ ਦੀ ਨਾ ਸੁਣੋ, ਜੇਕਰ ਕੋਈ ਦਖਲਅੰਦਾਜ਼ੀ ਕਰੇ ਤਾਂ ਮੈਨੂੰ ਦੱਸੋ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਇਨ੍ਹੀਂ ਦਿਨੀਂ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਅਜਿਹੇ ’ਚ ਮੁੱਖ ਮੰਤਰੀ ਭਗਵੰਤ ਮਾਨ ਸਖਤੀ ਦੇ ਮੂਡ ਵਿਚ ਆ ਗਏ ਹਨ ਅਤੇ ਉਨ੍ਹਾਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਮਾਈਨਿੰਗ ਨਾ ਹੋਵੇ। ਇਹ ਮਾਮਲਾ ਮੁੱਖ ਮੰਤਰੀ ਦੀ ਅਗਵਾਈ ’ਚ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਦੌਰਾਨ ਉਠਾਇਆ ਗਿਆ ਅਤੇ ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਤੋਂ ਇਸ ਮਾਮਲੇ ’ਚ ਰਿਪੋਰਟ ਵੀ ਹਾਸਲ ਕੀਤੀ। ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕੋਈ ਰਾਜਨੀਤਿਕ ਦਖਲ ਦਿੰਦਾ ਹੈ ਤਾਂ ਇਸ ਸਬੰਧੀ ਤੁਰੰਤ ਉਨ੍ਹਾਂ ਨੂੰ ਦੱਸਿਆ ਜਾਵੇ। ਧਿਆਨ ਰਹੇ ਕਿ ਵਿਰੋਧੀ ਧਿਰਾਂ ਵੱਲੋਂ ਨਜਾਇਜ਼ ਮਾਈਨਿੰਗ ਦਾ ਮੁੱਦਾ ਉਠਾ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

RELATED ARTICLES
POPULAR POSTS