15.7 C
Toronto
Monday, September 28, 2026
spot_img
HomeਕੈਨੇਡਾFrontਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਨਹੀਂ ਹੋਏ ਪੇਸ਼

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਨਹੀਂ ਹੋਏ ਪੇਸ਼

ਆਮ ਆਦਮੀ ਪਾਰਟੀ ਨੇ ਈਡੀ ਦੇ ਪੰਜਵੇਂ ਸੰਮਨ ਨੂੰ ਵੀ ਦੱਸਿਆ ਗੈਰਕਾਨੂੰਨੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਨਹੀਂ ਹੋਏ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੋਟਾਲਾ ਮਾਮਲੇ ’ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਵੱਲੋਂ ਲੰਘੀ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ ਕੇਜਰੀਵਾਲ ਨੂੰ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਆਮ ਆਦਮੀ ਪਾਰਟੀ ਨੇ ਈਡੀ ਵੱਲੋਂ ਭੇਜੇ ਪੰਜਵੇਂ ਸੰਮਨ ਨੂੰ ਵੀ ਗੈਰਕਾਨੂੰਨੀ ਦੱਸਿਆ। ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟੀਚਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਿ੍ਰਫ਼ਤਾਰ ਕਰਨ ਅਤੇ ਦਿੱਲੀ ਸਰਕਾਰ ਗਿਰਾਉਣਾ ਹੈ ਪ੍ਰੰਤੂ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ। ਇਸ ਤੋਂ ਪਹਿਲਾਂ ਈਡੀ ਵੱਲੋਂ 2 ਦਸੰਬਰ, 21 ਦਸੰਬਰ, 3 ਜਨਵਰੀ ਅਤੇ 17 ਜਨਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ ਪ੍ਰੰਤੂ ਉਹ ਪੇਸ਼ ਨਹੀਂ ਹੋਏ। ਕੇਜਰੀਵਾਲ ਨੇ ਲੰਘੀ 17 ਜਨਵਰੀ ਨੂੰ ਕਿਹਾ ਸੀ ਕਿ ਭਾਜਪਾ ਮੈਨੂੰ ਗਿ੍ਰਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਕਿ ਮੈਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਨਾ ਕਰ ਸਕਾਂ। ਜਦਕਿ ਸ਼ਰਾਬ ਘੁਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸੰਸਦ ਮੈਂਬਰ ਸੰਜੇ ਸਿੰਘ ਪਹਿਲਾਂ ਤੋਂ ਹੀ ਜੇਲ੍ਹ ’ਚ ਬੰਦ ਹਨ।

RELATED ARTICLES
POPULAR POSTS