ਉਮਰਾਨੰਗਲ ਖਿਲਾਫ਼ ਬਹਿਬਲ ਕਲਾਂ ਗੋਲੀਕਾਂਡ ਦਾ ਮਾਮਲਾ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਸਸਪੈਂਸ਼ਨ ਆਰਡਰ ਨੂੰ ਰੱਦ ਕਰਦੇ ਹੋਏ, ਉਨ੍ਹਾਂ ਨੂੰ ਮੁੜ ਤੋਂ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਉਮਰਾਨੰਗਲ ਖਿਲਾਫ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਐਫਆਈਆਰ ਦਰਜ ਹੈ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਬਣੀ ਸਿੱਟ ਵੱਲੋਂ ਉਮਰਾਨੰਗਲ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ, ਜਿਸ ਦੇ ਚਲਦਿਆਂ 2019 ਵਿਚ ਉਨ੍ਹਾਂ ਨੂੰ ਅਹੁਦੇ ਤੋਂ ਸਸਪੈਂਡ ਕੀਤਾ ਗਿਆ ਸੀ। ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ ’ਚ ਚੁਣੌਤੀ ਦਿੱਤੀ ਸੀ ਪ੍ਰੰਤੂ ਕੈਟ ਵੱਲੋਂ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਆਪਣੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਇਹ ਫੈਸਲਾ ਸੁਣਾਇਆ ਗਿਆ ਹੈ।