11 C
Toronto
Wednesday, March 11, 2026
spot_img
HomeਕੈਨੇਡਾFrontਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਸਾਧਿਆ ਪੰਜਾਬ ਸਰਕਾਰ ’ਤੇ ਸਿਆਸੀ...

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਸਾਧਿਆ ਪੰਜਾਬ ਸਰਕਾਰ ’ਤੇ ਸਿਆਸੀ ਨਿਸ਼ਾਨਾ

ਕਿਹਾ : ਭਗਵੰਤ ਮਾਨ ਸਰਕਾਰ ਬੇਅਦਬੀ ਵਰਗੇ ਗੰਭੀਰ ਮੁੱਦੇ ਨੂੰ ਸੰਭਾਲਣ ’ਚ ਰਹੀ ਨਕਾਮ


ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਭਗਵੰਤ ਮਾਨ ਸਰਕਾਰ ਬੇਅਦਬੀ ਵਰਗੇ ਗੰਭੀਰ ਮੁੱਦੇ ਨੂੰ ਸੰਭਾਲਣ ਵਿਚ ਅਸਫ਼ਲ ਰਹੀ ਹੈ। ਜਿਸ ਦੇ ਚਲਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਸਸਪੈਂਸ਼ਨ ਹੁਕਮਾਂ ਨੂੰ ਰੱਦ ਕਰਦੇ ਹੋਏ ਨੌਕਰੀ ’ਤੇ ਮੁੜ ਤੋਂ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਇਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਅਸਫ਼ਤਾ ਹੈ। ਜਦਕਿ ਉਮਰਾਨੰਗਲ ਖਿਲਾਫ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਐਫਆਈਆਰ ਦਰਜ ਹੈ। ਜਿਸ ਤੋਂ ਬਾਅਦ ਗੋਲੀਕਾਂਡ ਮਾਮਲੇ ’ਚ ਗਠਿਤ ਐਸਆਈਟੀ ਨੇ 2019 ’ਚ ਉਮਰਾਨੰਗਲ ਨੂੰ ਗਿ੍ਰਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਮਰਾਨੰਗਲ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।

RELATED ARTICLES
POPULAR POSTS