Breaking News
Home / ਕੈਨੇਡਾ / Front / ਪੰਜਾਬ ਪੁਲਿਸ ਨੇ ਕਿਸਾਨ, ਮਜ਼ਦੂਰ ਅਤੇ ਕਈ ਸਿਆਸੀ ਆਗੂਆਂ ਨੂੰ ਘਰਾਂ ’ਚ ਕੀਤਾ ਨਜ਼ਰਬੰਦ

ਪੰਜਾਬ ਪੁਲਿਸ ਨੇ ਕਿਸਾਨ, ਮਜ਼ਦੂਰ ਅਤੇ ਕਈ ਸਿਆਸੀ ਆਗੂਆਂ ਨੂੰ ਘਰਾਂ ’ਚ ਕੀਤਾ ਨਜ਼ਰਬੰਦ

ਸਮੂਹ ਆਗੂਆਂ ਵੱਲੋਂ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਕੀਤਾ ਜਾਣ ਸੀ ਅੰਦੋਲਨ


ਮਾਨਸਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਖ਼ਤੀ ਕਰ ਦਿੱਤੀ ਹੈ। ਪੰਜਾਬ ਪੁਲੀਸ ਵਲੋਂ ਦਿਨ ਚੜ੍ਹਦਿਆਂ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ਮਾਨਸਾ ਪੁਲੀਸ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਨੂੰ ਘਰ ਤੋਂ ਧੂਰੀ ਵੱਲ ਰਵਾਨਾ ਹੋਣ ਸਮੇਂ ਗੱਡੀ ’ਚੋਂ ਬਾਹਰ ਕੱਢ ਕੇ ਘਰ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂ ਰੁਲਦੂ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਸਾਂਝੇ ਅੰਦੋਲਨ ਵਿਚ ਜਾਣ ਤੋਂ ਰੋਕਣਾ ਪੰਜਾਬ ਸਰਕਾਰ ਦੀ ਬਹੁਤ ਵੱਡੀ ਗਲਤੀ ਹੈ, ਕਿਉਂਕਿ ਅੰਦੋਲਨ ਕਦੇ ਵੀ ਸਖ਼ਤੀ ਨਾਲ ਨਹੀਂ ਦਬਾਏ ਜਾ ਸਕਦੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਵਲੋਂ ਅਜਿਹੀ ਫੜੋ-ਫੜੀ ਅਤੇ ਘਰਾਂ ਵਿੱਚ ਨਜ਼ਰਬੰਦੀ ਪੰਜਾਬ ਭਰ ਵਿੱਚ ਹੀ ਕੀਤੀ ਗਈ ਹੈ। ਇਸੇ ਹੀ ਤਰ੍ਹਾਂ ਪੁਲੀਸ ਨੇ ਮਾਨਸਾ ਵਿਖੇ ਅਕਾਲੀ ਦਲ (ਅ) ਦੇ ਸੱਕਤਰ ਜਨਰਲ ਗੁਰਸੇਵਕ ਸਿੰਘ ਜਵਾਹਰਕੇ ਨੂੰ ਵੀ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੇ ਦਿਨੀਂ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀ ਉਨ੍ਹਾਂ ਦੇ ਘਰ ’ਚ ਨਜ਼ਰ ਬੰਦ ਕਰ ਦਿੱਤਾ ਸੀ।

 

Check Also

ਭਾਰਤ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ

ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾਇਆ ਬਿ੍ਰਜਟਾਊਨ/ਬਿਊਰੋ ਨਿਊਜ਼ : ਭਾਰਤ ਨੇ ਕ੍ਰਿਕਟ ਟੀ-20 ਵਿਸ਼ਵ …