23.9 C
Toronto
Tuesday, October 13, 2026
spot_img
HomeਕੈਨੇਡਾFrontਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧੀ

ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧੀ

ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਸੰਜੇ ਸਿੰਘ ਅਤੇ ਸਿਸੋਦੀਆ ਹਨ ਜੇਲ੍ਹ ’ਚ ਬੰਦ

ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਕੋਰਟ ਨੇ 17 ਫਰਵਰੀ ਤੱਕ ਵਧਾ ਦਿੱਤੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਅੱਜ 3 ਫਰਵਰੀ ਨੂੰ ਇਹ ਫੈਸਲਾ ਸੁਣਾਇਆ ਗਿਆ। ਦੋਵੇਂ ਆਗੂਆਂ ਨੂੰ ਨਿਆਂਇਕ ਹਿਰਾਸਤ ਖਤਮ ਹੋਣ ਮਗਰੋਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਧਿਆਨ ਰਹੇ ਕਿ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਇਸੇ ਮਾਮਲੇ ਵਿਚ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਗਿ੍ਰਫ਼ਤਾਰ ਕੀਤਾ ਗਿਆ। ਹੁਣ ਇਹ ਦੋਵੇਂ ਆਗੂ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਦੀ ਜੇਲ੍ਹ ’ਚ ਬੰਦ ਹਨ।

RELATED ARTICLES
POPULAR POSTS