Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ

ਗੁੱਸੇ ’ਚ ਆਏ ਕਿਸਾਨਾਂ ਨੇ ਚੰਡੀਗੜ੍ਹ, ਲੁਧਿਆਣਾ ਅਤੇ ਦਿੱਲੀ ਨੈਸ਼ਨਲ ਹਾਈਵੇ ਕੀਤਾ ਬੰਦ


ਸੰਗਰੂਰ: ਪੰਜਾਬ ਸਰਕਾਰ ਗਿ੍ਰਫ਼ਤਾਰ ਕੀਤੇ ਗਏ ਬਲਾਗਰ ਭਾਨਾ ਸਿੱਧੂ ਦੇ ਹੱਕ ਵਿਚ ਕਿਸਾਨ ਸੰਗਠਨ ਉਤਾਰ ਆਏ ਹਨ। 15 ਕਿਸਾਨ ਜਥੇਬੰਦੀਆਂ ਵੱਲੋਂ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦਾ ਪਤਾ ਲਗਦਿਆਂ ਹੀ ਪੁਲਿਸ ਨੇ ਸੰਗਰੂਰ ਅਤੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ’ਚ ਹੀ ਨਜਰਬੰਦ ਕਰ ਦਿੱਤਾ। ਇਸੇ ਤਰ੍ਹਾਂ ਸੰਗਰੂਰ ਜਾ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪੁਲਿਸ ਨੇ ਰਸਤੇ ’ਚ ਹੀ ਰੋਕ ਲਿਆ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਭੜਕ ਉਠੀਆਂ ਅਤੇ ਉਨ੍ਹਾਂ ਨੇ ਅੰਮਿ੍ਰਤਸਰ, ਫਿਰੋਜ਼ਪੁਰ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ’ਚ ਟੋਲ ਪਲਾਜ਼ੇ ਬੰਦ ਕਰ ਦਿੱਤੇ। ਉਥੇ ਹੀ ਸੜਕਾਂ ਵੀ ਜਾਮ ਕਰਨੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਸੰਗਰੂਰ ਜਾਣ ਵਾਲੀਆਂ ਬੱਸਾਂ ਨੂੰ ਰੋਕ ਕੇ ਕਿਸਾਨਾਂ ਨੂੰ ਗਿ੍ਰਫ਼ਤਾਰ ਕਰ ਰਹੀ ਹੈ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਪੁਲਿਸ ਦਰਮਿਆਨ ਕਈ ਥਾਵਾਂ ’ਤੇ ਝੜਪਾਂ ਵੀ ਹੋਈਆਂ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਠੱਗੀ ਦਾ ਸ਼ਿਕਾਰ ਲੋਕਾਂ ਦੇ ਪੈਸੇ ਟਰੈਵਲ ਏਜੰਟਾਂ ਤੋਂ ਵਾਪਸ ਕਰਵਾਉਂਦਾ ਹੈ। ਪ੍ਰੰਤੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਸ਼ੋਸ਼ਲ ਮੀਡੀਆ ’ਤੇ ਪੋਸਟ ਪਾਉਣ ਬਦਲੇ ਉਸ ਨੂੰ ਗਿ੍ਰਫ਼ਤਾਰ ਕਰਕੇ ਉਸ ’ਤੇ ਕੇਸ ਦਰਜ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਭਾਨਾ ਸਿੱਧੂ ਦੇ ਹੱਕ ਵਿਚ ਉਤਰ ਆਈਆਂ ਹਨ।

Check Also

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …