Breaking News
Home / ਭਾਰਤ / ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ

ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ

5ਕਿਹਾ, ਸਾਰੀਆਂ ਨਿਯੁਕਤੀਆਂ ਦੀ ਸੀਬੀਆਈ ਜਾਂਚ ਲਈ ਤਿਆਰ ਹਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਚੁਨੌਤੀ ਦਿੰਦਿਆਂ ਆਖਿਆ ਹੈ ਕਿ ਉਹ ਉਨ੍ਹਾਂ ਸਾਰੀਆਂ ਨਿਯੁਕਤੀਆਂ ਦੀ ਸੀ.ਬੀ.ਆਈ. ਜਾਂਚ ਕਰਵਾਉਣ ਲਈ ਤਿਆਰ ਹੈ, ਜੋ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਸੀ.ਬੀ.ਆਈ. ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਓ.ਐਸ.ਡੀ. ਦੀ ਨਿਯੁਕਤੀ ਨੂੰ ਲੈ ਕੇ ਐਫ.ਆਰ.ਆਈ. ਦਰਜ ਕੀਤੀ ਹੈ। ਕੇਜਰੀਵਾਲ ਨੇ ਆਖਿਆ ਹੈ ਉਹ ਕਿਸੀ ਵੀ ਜਾਂਚ ਤੋਂ ਨਹੀਂ ਡਰਦੇ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਉਨ੍ਹਾਂ ਵੱਲੋਂ ਗਠਿਤ ਕੀਤੀ ਗਈ ਜਾਂਚ ਕਮੇਟੀ ਨੂੰ ਸਹਾਰਾ-ਬਿੜਲਾ ਦੇ ਕਾਗ਼ਜ਼ ਦੇਖਣ ਦੇਵੇਗਾ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਸੀਬੀਆਈ ਨੇ ਸਤੇਂਦਰ ਜੈਨ ਦੇ ਖ਼ਿਲਾਫ਼ ਸੱਤ ਤੇ ਉਪ ਮੁੱਖ ਮੰਤਰੀ ਮਨੀਸ਼ ਸਸੋਦੀਆ ਦੇ ਖ਼ਿਲਾਫ਼ ਦੋ ਐਫ.ਆਈ.ਆਰ. ਦਰਜ ਕੀਤੀ ਹੈ ਪਰ ਇਹ ਐਫ.ਆਈ.ਆਰ. ਕਿਉਂ ਕੀਤੀਆਂ ਗਈਆਂ ਇਸ ਦਾ ਵੇਰਵਾ ਨਹੀਂ ਦਿੱਤਾ ਗਿਆ।

Check Also

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …