1 C
Toronto
Thursday, January 8, 2026
spot_img
HomeਕੈਨੇਡਾFrontਪੰਜਾਬ ਦੇ ਕਾਰਜਕਾਰੀ ਰਾਜਪਾਲ ਬਣ ਸਕਦੇ ਹਨ ਬੰਡਾਰੂ ਦੱਤਾਤਰੇਯ

ਪੰਜਾਬ ਦੇ ਕਾਰਜਕਾਰੀ ਰਾਜਪਾਲ ਬਣ ਸਕਦੇ ਹਨ ਬੰਡਾਰੂ ਦੱਤਾਤਰੇਯ

ਹਰਿਆਣਾ ਦੇ ਰਾਜਪਾਲ ਹੁਣ ਚੰਡੀਗੜ੍ਹ ਪ੍ਰਸ਼ਾਸਕ ਦਾ ਕੰਮ ਵੀ ਦੇਖਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਅਤੇ ਉਨ੍ਹਾਂ ਦਾ ਅਸਤੀਫਾ ਮਨਜੂਰ ਵੀ ਹੋ ਚੁੱਕਾ ਹੈ। ਇਸ ਤੋਂ ਬਾਅਦ ਹੁਣ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰੇਯ ਨੂੰ ਨਵੀਂ ਵਿਵਸਥਾ ਤੱਕ ਪੰਜਾਬ ਦੇ ਕਾਰਜਕਾਰੀ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਦਾ ਕਾਰਜਭਾਰ ਮਿਲ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਕਿ ਕਪਤਾਨ ਸਿੰਘ ਸੋਲੰਕੀ ਤੋਂ ਬਾਅਦ ਬੰਡਾਰੂ ਦੱਤਾਤਰੇਯ ਪੰਜਾਬ ਦੇ ਦੂਜੇ ਕਾਰਜਕਾਰੀ ਰਾਜਪਾਲ ਹੋਣਗੇ। ਇਸ ਜਿੰਮੇਵਾਰੀ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕੰਮਕਾਜ ਵੀ ਦੇਖਣਗੇ। ਧਿਆਨ ਰਹੇ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਲੰਘੇ ਸ਼ਨੀਵਾਰ 3 ਫਰਵਰੀ ਨੂੰ ਅਸਤੀਫਾ ਦੇ ਦਿੱਤਾ ਸੀ। ਬੀ.ਐਲ. ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਸੀ ਅਤੇ ਇਸ ਅਸਤੀਫੇ ਦਾ ਕਾਰਨ ਨਿੱਜੀ ਹੀ ਦੱਸਿਆ ਗਿਆ ਸੀ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਰਹੇ ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ ਅਤੇ 1ਸਤੰਬਰ 2021 ਨੂੰ ਉਨ੍ਹਾਂ ਆਪਣਾ ਅਹੁਦਾ ਸੰਭਾਲਿਆ ਸੀ। ਉਹ 2 ਸਾਲ, 5 ਮਹੀਨੇ, 2 ਦਿਨ ਪੰਜਾਬ ਦੇ ਰਾਜਪਾਲ ਰਹੇ ਹਨ।
RELATED ARTICLES
POPULAR POSTS