12.9 C
Toronto
Sunday, May 3, 2026
spot_img
HomeਕੈਨੇਡਾFrontਪੰਜਾਬ ਦੇ ਖਿਡਾਰੀਆਂ ਨੂੰ ਕਲਾਸ-ਵਨ ਸਰਕਾਰੀ ਨੌਕਰੀਆਂ

ਪੰਜਾਬ ਦੇ ਖਿਡਾਰੀਆਂ ਨੂੰ ਕਲਾਸ-ਵਨ ਸਰਕਾਰੀ ਨੌਕਰੀਆਂ

ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਣੇ 7 ਖਿਡਾਰੀ ਬਣੇ ਡੀਐਸਪੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਐਤਵਾਰ 4 ਫਰਵਰੀ ਨੂੰ 11 ਇੰਟਰਨੈਸ਼ਨਲ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਣੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸਮਸ਼ੇਰ ਸਿੰਘ ਅਤੇ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੂੰ ਡੀਐਸਪੀ ਨਿਯੁਕਤ ਕੀਤਾ ਹੈ। ਉਧਰ ਦੂਜੇ ਪਾਸੇ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਪੰਜਾਬ ਸਿਵਿਲ ਸਰਵਿਸਿਜ਼ (ਪੀਸੀਐਸ) ਵਿਚ ਸੇਵਾਵਾਂ ਨਿਭਾਉਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਿਡਾਰੀਆਂ ਲਈ ਬਹੁਤ ਅਹਿਮ ਹੈ। ਸੀਐਮ ਨੇ ਕਿਹਾ ਕਿ ਅੱਜ ਖਿਡਾਰੀਆਂ ਨੂੰ ਡੀਐਸਪੀ ਬਣਾ ਕੇ ਅਸੀਂ ਉਨ੍ਹਾਂ ਦਾ ਮਾਣ ਵਧਾ ਰਹੇ ਹਾਂ।
RELATED ARTICLES
POPULAR POSTS