ਸ਼ੱਕੀ ਖਾਤਿਆਂ ਦੀ ਜਾਂਚ ਸ਼ੁਰੂ ਕਰਨ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਰਕਾਰ ਨੇ ਨੋਟਬੰਦੀ ਤੋਂ ਬਾਅਦ ਬੈਂਕਾਂ ਵਿੱਚ ਲੋਕਾਂ ਵੱਲੋਂ ਜਮ੍ਹਾਂ ਕਰਵਾਏ ਗਏ ਕੈਸ਼ ਦਾ ਹਿਸਾਬ ਕਿਤਾਬ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੈਂਕਾਂ ਵਿੱਚ ਜਮ੍ਹਾਂ ਕਰਵਾਏ ਗਏ ਚਾਰ ਲੱਖ ਕਰੋੜ ਰੁਪਏ ਸ਼ੱਕ ਦੇ ਘੇਰੇ ਵਿੱਚ ਹਨ। ਇਸ ਤੋਂ ਬਾਅਦ ਆਮਦਨ ਕਰ ਵਿਭਾਗ ਨੇ ਅਜਿਹੇ ਸ਼ੱਕੀ ਖਾਤਿਆਂ ਦੀ ਜਾਂਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।
ਆਮਦਨ ਕਰ ਵਿਭਾਗ ਅਜਿਹੇ ਲੋਕਾਂ ਦੀ ਸੂਚੀ ਬਣਾ ਕੇ ਨੋਟਿਸ ਭੇਜਣ ਦੀ ਤਿਆਰੀ ਵਿੱਚ ਹੈ ਜਿਨ੍ਹਾਂ ਨਕਦੀ ਵਿੱਚ ਕਰਜ਼ੇ ਦਾ ਭੁਗਤਾਨ ਕੀਤਾ ਹੈ। ਆਮਦਨ ਕਰ ਵਿਭਾਗ ਇਸ ਗੱਲ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰੇਗਾ ਇਹ ਪੈਸਾ ਆਇਆ ਕਿੱਥੋਂ। ਨੋਟਬੰਦੀ ਤੋਂ ਬਾਅਦ ਕਰੀਬ ਇੱਕ ਲੱਖ 14 ਹਜ਼ਾਰ ਖਾਤਿਆਂ ਵਿੱਚ ਵੱਡੀ ਮਾਤਰਾ ਵਿੱਚ ਕੈਸ਼ ਜਮ੍ਹਾਂ ਕਰਵਾਇਆ ਗਿਆ। ਇਹ ਕੈਸ਼ ਬਹੁਤ ਜ਼ਿਆਦਾ ਗਿਣਤੀ ਵਿੱਚ ਹੈ, ਇਸ ਲਈ ਕਈ ਲੋਕ ਇਸ ਮਾਮਲੇ ਵਿੱਚ ਘਿਰ ਸਕਦੇ ਹਨ। ਇੱਕ ਅੰਕੜੇ ਅਨੁਸਾਰ 17 ਦਸੰਬਰ ਤੱਕ ਕਰੀਬ ਇੱਕ ਲੱਖ 14 ਹਜ਼ਾਰ ਖਾਤਿਆਂ ਵਿੱਚ ਚਾਰ ਲੱਖ ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਇਨ੍ਹਾਂ ਕਈ ਖਾਤਿਆਂ ਵਿੱਚ 80 ਲੱਖ ਰੁਪਏ ਤੱਕ ਜਮ੍ਹਾਂ ਹੋਏ। ਆਮਦਨ ਕਰ ਵਿਭਾਗ ਹੁਣ ਤੱਕ ਪੰਜ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਨੋਟਿਸ ਭੇਜ ਚੁੱਕਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …