Breaking News
Home / ਕੈਨੇਡਾ / Front / ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ‘ਆਪ’ ਸੰਸਦ ਮੈਂਬਰ ਦੇ ਘਰ ਈਡੀ ਵੱਲੋਂ ਛਾਪੇਮਾਰੀ

ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ‘ਆਪ’ ਸੰਸਦ ਮੈਂਬਰ ਦੇ ਘਰ ਈਡੀ ਵੱਲੋਂ ਛਾਪੇਮਾਰੀ

ਕੈਬਨਿਟ ਮੰਤਰੀ ਆਤਿਸ਼ੀ ਬੋਲੀ : ਭਾਜਪਾ ਸਾਨੂੰ ਦਬਾਉਣਾ ਚਾਹੁੰਦੀ ਹੈ


ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ‘ਆਪ’ ਦੇ ਸੰਸਦ ਮੈਂਬਰ ਐਨ ਡੀ ਗੁਪਤਾ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਾਲ ਸਬੰਧਤ 10 ਵਿਅਕਤੀਆਂ ਦੇ ਠਿਕਾਣਿਆਂ ’ਤੇ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਦੱਸਿਆ ਜਾ ਰਿਹਾ ਹੈ ਕਿ ਈਡੀ ਵੱਲੋਂ ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿਚ ਕੀਤੀ ਗਈ ਹੈ। ਈਡੀ ਦੀ ਰੇਡ ਦੌਰਾਨ ਕੇਜਰੀਵਾਲ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਾਨੂੰ ਦਬਾਉਣਾ ਚਾਹੁੰਦੀ ਹੈ ਪ੍ਰੰਤੂ ਅਸੀਂ ਡਰਾਂਗੇ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਘੋਟਾਲਾ ਨਹੀਂ ਕੀਤਾ ਬਲਕਿ ਈਡੀ ਦੀ ਜਾਂਚ ਵਿਚ ਹੀ ਘੋਟਾਲਾ ਹੈ ਅਤੇ ਈਡੀ ਨੇ ਗਵਾਹਾਂ ਦੇ ਬਿਆਨਾਂ ’ਚ ਫਰਜੀਵਾੜਾ ਕੀਤਾ ਹੈ। ਕੈਬਨਿਟ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਕਿ ਸ਼ਰਾਬ ਘੋਟਾਲੇ ’ਚ ਈਡੀ ਨੇ ਇਨਵੈਸਟੀਗੇਸ਼ਨ ਤੋਂ ਬਾਅਦ ਆਡੀਓ ਫੁਟੇਜ ਡਿਲੀਟ ਕਰ ਦਿੱਤੇ। ਉਨ੍ਹਾਂ ਪੁੱਛਿਆ ਕਿ ਈਡੀ ਆਡੀਓ ਡਿਲੀਟ ਕਰਕੇ ਈਡੀ ਕਿਸ ਨੂੰ ਬਚਾਉਣਾ ਚਾਹੁੰਦੀ ਹੈ। ਆਤਿਸ਼ੀ ਨੇ ਈਡੀ ਨੂੰ ਪੁੱਛਿਆ ਕਿ ਤੁਸੀਂ ਦੇਸ਼ ਅਤੇ ਕੋਰਟ ਦੇ ਸਾਹਮਣੇ ਜਿੰਨੇ ਵੀ ਸਵਾਲ ਜਵਾਬ ਕੀਤੇ ਉਨ੍ਹਾਂ ਵਿਚੋਂ ਕਿੰਨੇ ਆਡੀਓ ਤੁਹਾਡੇ ਕੋਲ ਮੌਜੂਦ ਹਨ। ਉਧਰ ਈਡੀ ਵੱਲੋਂ ਭੇਜੇ ਗਏ 5 ਸੰਮਨਾਂ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …