Breaking News
Home / ਕੈਨੇਡਾ / Front / ਡੇਰਾ ਰਾਧਾ ਸੁਆਮੀ ਦੇ ਮੁਖੀ ਸਣੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਭਾਰਤੀ ਪਾਰਲੀਮੈਂਟ ’ਚ ਕੀਤੀ ਸ਼ਿਰਕਤ

ਡੇਰਾ ਰਾਧਾ ਸੁਆਮੀ ਦੇ ਮੁਖੀ ਸਣੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਭਾਰਤੀ ਪਾਰਲੀਮੈਂਟ ’ਚ ਕੀਤੀ ਸ਼ਿਰਕਤ

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਾਰਿਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਲੀਮੈਂਟ ’ਚ ਸ਼ਿਰਕਤ ਕੀਤੀ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਪਾਰਲੀਮੈਂਟ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ, ਜਿਸ ਤਹਿਤ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵੀ ਵਿਸ਼ੇਸ਼ ਤੌਰ ’ਤੇ ਪਾਰਲੀਮੈਂਟ ਵਿਚ ਸ਼ਿਰਕਤ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਾਰੇ ਧਰਮਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਸੀਂ ਸਾਰੇ ਇੱਕ ਹਾਂ। ਧਰਮ ਤੋਂ ਪਹਿਲਾਂ ਇਨਸਾਨੀਅਤ ਹੈ ਅਤੇ ਸਾਨੂੰ ਸਾਰਿਆਂ ਨੂੰ ਇਨਸਾਨੀਅਤ ਦੀ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੋਚ ਅਤੇ ਰਸਤੇ ਵੱਖ-ਵੱਖ ਹੋ ਸਕਦੇ ਹਨ, ਪਰ ਪਰਮਪਿਤਾ ਪ੍ਰਮਾਤਮਾ ਇਕ ਹੀ ਹੈ। ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨੇ ਸਾਰਿਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੱਖ-ਵੱਖ ਧਰਮਾਂ ਦੇ ਆਗੂ ਵੀ ਮੌਜੂਦ ਸਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …