Breaking News
Home / ਕੈਨੇਡਾ / Front / ਜਬਰ ਜਨਾਹ ਦੇ ਆਰੋਪਾਂ ’ਚ ਘਿਰੇ ਹਾਕੀ ਖਿਡਾਰੀ ਵਰੁਣ ਕੁਮਾਰ ਦੇ ਪਿਤਾ ਨੇ ਦਿੱਤਾ ਸਪੱਸ਼ਟੀਕਰਨ

ਜਬਰ ਜਨਾਹ ਦੇ ਆਰੋਪਾਂ ’ਚ ਘਿਰੇ ਹਾਕੀ ਖਿਡਾਰੀ ਵਰੁਣ ਕੁਮਾਰ ਦੇ ਪਿਤਾ ਨੇ ਦਿੱਤਾ ਸਪੱਸ਼ਟੀਕਰਨ

ਕਿਹਾ- ਮੇਰੇ ਪੁੱਤਰ ਨੂੰ ਸਾਜਿਸ਼ ਤਹਿਤ ਫਸਾਇਆ ਜਾ ਰਿਹੈ
ਜਲੰਧਰ/ਬਿਊਰੋ ਨਿਊਜ਼
ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਖ਼ਿਲਾਫ਼ ਬੈਂਗਲੁਰੂ ’ਚ ਪੋਸਕੋ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਗਿਆਨ ਭਾਰਤੀ ਪੁਲਿਸ ਸਟੇਸ਼ਨ ’ਚ ਦਰਜ ਹੋਈ ਹੈ ਤੇ ਪੁਲਿਸ ਵੱਲੋਂ ਵਰੁਣ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਵਰੁਣ ਕੁਮਾਰ ਦੇ ਪਿਤਾ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀ ਨਾਲ ਕਿਸੇ ਵੀ ਤਰ੍ਹਾਂ ਦਾ ਸਰੀਰਕ ਸ਼ੋਸ਼ਣ ਨਹੀਂ ਹੋਇਆ ਹੈ ਅਤੇ ਵਰੁਣ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਪੁੱਤਰ ਨੂੰ ਬੇਕਸੂਰ ਦੱਸਿਆ ਹੈ। ਹਾਕੀ ਖਿਡਾਰੀ ਵਰੁਣ ਕੁਮਾਰ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਅਤੇ ਸੱਚ ਦੀ ਹਮੇਸ਼ਾ ਜਿੱਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਪੁੱਤਰ ਨੂੰ ਪੰਜਾਬ ਪੁਲਿਸ ’ਚ ਡੀਐੱਸਪੀ ਦਾ ਨਿਯੁਕਤੀ ਪੱਤਰ ਸੌਂਪਿਆ, ਉਸ ਤੋਂ ਬਾਅਦ ਲੜਕੀ ਨੇ ਝੂਠੇ ਆਰੋਪ ਲਗਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ’ਤੇ ਨਬਾਲਗ ਲੜਕੀ ਨਾਲ ਜਬਰ ਜਨਾਹ ਦੇ ਆਰੋਪ ਲੱਗੇ ਹਨ। ਇਹ ਆਰੋਪ ਹੈਦਰਾਬਾਦ ਦੀ ਇਕ ਲੜਕੀ ਵਲੋਂ ਲਗਾਏ ਗਏ ਹਨ। ਇਸਦੇ ਚੱਲਦਿਆਂ ਹਾਕੀ ਖਿਡਾਰੀ ਵਰੁਣ ਕੁਮਾਰ ਦੇ ਖਿਲਾਫ ਬੈਂਗਲੁਰੂ ਵਿਚ ਪੋਕਸੋ ਐਕਟ ਸਣੇ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਾਕੀ ਖਿਡਾਰੀ ਵਰੁਣ ਕੁਮਾਰ ਹੁਣ ਪਰਿਵਾਰ ਸਣੇ ਜਲੰਧਰ ਵਿਚ ਰਹਿੰਦਾ ਹੈ।

Check Also

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਹੋਏ ਸ਼ਾਮਲ

ਚਾਰ ਹੋਰ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ …