8 ਜਨਵਰੀ ਨੂੰ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਹੋਵੇਗਾ ਵਿਚਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਦਫ਼ਤਰ ਦੇ ਉਦਘਾਟਨ ਸਮੇਂ ਅਰਦਾਸ ਦੀ ਨਕਲ ਕਰਨ ਦੇ ਮਾਮਲੇ ਦੀ ਪੜਤਾਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਤਿੰਨ ਮੈਂਬਰੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ‘ਤੇ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ 8 ਜਨਵਰੀ ਨੂੰ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਸ ਰਿਪੋਰਟ ‘ਤੇ ਵਿਚਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …