ਈਡੀ ਦੀ ਸ਼ਿਕਾਇਤ ’ਤੇ ਕੇਜਰੀਵਾਲ ਨੂੰ ਅਦਾਲਤ ਨੇ ਭੇਜਿਆ ਸੰਮਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰਟ ਦੀ ਸ਼ਿਕਾਇਤ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵੱਲੋਂ ਸੰਮਨ ਭੇਜਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੂੰ 17 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਜਦਕਿ ਇਸ ਤੋਂ ਪਹਿਲਾਂ ਜਾਂਚ ਏਜੰਸੀ ਅਰਵਿੰਦ ਕੇਜਰੀਵਾਲ ਨੂੰ ਪੰਜ ਵਾਰ ਸੰਮਨ ਭੇਜੀ ਚੁੱਕੀ ਹੈ ਪ੍ਰੰਤੂ ਉਹ ਇਕ ਵਾਰ ਵੀ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹਾਂ ਸੰਮਨਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸ ਰਹੇ ਹਨ। ਜਿਸ ਦੇ ਚਲਦਿਆਂ ਈਡੀ ਨੇ ਲੰਘੀ 3 ਫਰਵਰੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਕੇਜਰੀਵਾਲ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਤੇ ਅਦਾਲਤ ਵੱਲੋਂ ਅੱਜ ਫੈਸਲਾ ਸੁਣਾਇਆ ਅਤੇ ਕੇਜਰੀਵਾਲ ਨੂੰ 17 ਫਰਵਰੀ ਨੂੰ ਅਦਾਲਤ ’ਚ ਪੇਸ਼ ਹੋਣ ਲਈ ਕਿਹਾ ਹੈ।