3.6 C
Toronto
Thursday, November 6, 2025
spot_img
HomeਕੈਨੇਡਾFrontਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਗੋਇੰਦਵਾਲ ਥਰਮਲ ਪਲਾਂਟ ਜੂਨ ’ਚ ਹੋਵੇਗਾ ਸ਼ੁਰੂ

ਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਗੋਇੰਦਵਾਲ ਥਰਮਲ ਪਲਾਂਟ ਜੂਨ ’ਚ ਹੋਵੇਗਾ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਥਰਮਲ ਪਲਾਂਟ ਪੰਜਾਬ ਦੇ ਲੋਕਾਂ ਨੂੰ ਕਰਨਗੇ ਸਮਰਪਿਤ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਾਸੀਆਂ ਨੂੰ ਇਸ ਵਾਰ ਝੋਨੇ ਦੇ ਸੀਜਨ ਦੌਰਾਨ ਬਿਜਲੀ ਕੱਟਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕਿਉਂਕਿ ਪੰਜਾਬ ਸਰਕਾਰ ਵੱਲੋਂ ਖਰੀਦੇ ਗਏ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਗਿਆ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪੂਰੀ ਕੋਸ਼ਿਸ਼ ਰਹੇਗੀ ਕਿ ਥਰਮਲ ਪਲਾਂਟ ਨੂੰ ਜੂਨ ਮਹੀਨੇ ’ਚ ਸ਼ੁਰੂ ਕਰ ਦਿੱਤਾ ਜਾਵੇ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ ਦੇ ਨਾਮ ’ਤੇ ਤਬਦੀਲ ਕੀਤੇ ਗਏ ਹਨ ਕਿਉਂਕਿ ਹੁਣ ਥਰਮਲ ਪਲਾਂਟ ਨੂੰ ਇਸੇ ਨਾਮ ਨਾਲ ਜਾਣਿਆ ਜਾਵੇਗਾ। ਬੇਸ਼ੱਕ ਇਸ ਥਰਮਲ ਪਲਾਂਟ ਨੂੰ ਖਰੀਦਣ ਲਈ 1080 ਕਰੋੜ ਰੁਪਏ ਦਾ ਭੁਗਤਾਨ ਪਾਵਰਕੌਮ ਵੱਲੋਂ ਕੀਤਾ ਗਿਆ ਹੈ ਪ੍ਰੰਤੂ ਹੁਣ ਇਸ ਥਰਮਲ ਪਲਾਂਟ ਨੂੰ ਰਸਮੀ ਤੌਰ ’ਤੇ ਪਬਲਿਕ ਸੈਕਟਰ ’ਚ ਸ਼ਾਮਿਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਹਲਕਾ ਖਡੂਰ ਸਾਹਿਬ ’ਚ ਹੋਣ ਵਾਲੀ ਇਕ ਰੈਲੀ ਦੌਰਾਨ 548 ਮੈਗਾਵਾਟ ਦੇ ਇਸ ਥਰਮਲ ਪਲਾਂਟ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਮੌਕੇ ’ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ।

RELATED ARTICLES
POPULAR POSTS