20.7 C
Toronto
Friday, October 2, 2026
spot_img
Homeਪੰਜਾਬਸੂਬੇ ਅੰਦਰ ਬਿਜਲੀ ਸਰਪਲੱਸ ਦੇ ਦਾਅਵੇ ਗੁੰਮਰਾਹਕੁੰਨ : ਵੜੈਚ

ਸੂਬੇ ਅੰਦਰ ਬਿਜਲੀ ਸਰਪਲੱਸ ਦੇ ਦਾਅਵੇ ਗੁੰਮਰਾਹਕੁੰਨ : ਵੜੈਚ

ਸੂਬੇ ਅੰਦਰ ਬਿਜਲੀ ਸਰਪਲੱਸ ਦੇ ਦਾਅਵੇ ਗੁੰਮਰਾਹਕੁੰਨ : ਵੜੈਚਕਿਹਾ, ਬਿਜਲੀ ਦੇ ਬਿੱਲਾਂ ਦੀ ਅਦਾਇਗੀ ਨਾ ਹੋਣ ਕਰਕੇ ਸਵਾ ਸੌ ਪੇਂਡੂ ਡਿਸਪੈਂਸਰੀਆਂ ਦੀ ਬਿਜਲੀ ਕੱਟੀ
ਚੰਡੀਗੜ੍ਹ/ਬਿਊਰੋ ਨਿਊਜ਼
‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਵੜੈਚ ਨੇ ਕਿਹਾ ਹੈ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਅੰਦਰ ਬਿਜਲੀ ਸਰਪਲੱਸ ਹੋਣ ਦੇ ਕੀਤੇ ਜਾ ਰਹੇ ਦਾਅਵੇ ਸਿਰਫ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਲਈ ਕੀਤੇ ਜਾ ਰਹੇ ਹਨ। ઠ
ਗੁਰਪ੍ਰੀਤ ਵੜੈਚ ਨੇ ਕਿਹਾ ਕਿ ਬਿਜਲੀ ਦੇ ਬਿਲਾਂ ਦੀ ਅਦਾਇਗੀ ਨਾ ਹੋਣ ਕਰਕੇ ਸਵਾ ਸੌ ਪੇਂਡੂ ਡਿਸਪੈਂਸਰੀਆਂ ਦੀ ਬਿਜਲੀ ਕੱਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਦੀ ਸਾਰ ਲੈਣਾ ਤਾਂ ਦੂਰ ਦੀ ਗੱਲ, ਇਨ੍ਹਾਂ ਦੇ ਬਿਜਲੀ ਦੇ ਬਿਲ ਵੀ ਸਰਕਾਰ ਵੱਲੋਂ ਨਹੀਂ ਭਰੇ ਗਏ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਡੇ-ਵੱਡੇ ਇਸ਼ਤਿਹਾਰ ਦੇ ਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਦੱਸ ਕੇ ਸਿਰਫ ਗੱਪਾਂ ਹੀ ਮਾਰ ਰਹੇ ਹਨ।

RELATED ARTICLES
POPULAR POSTS