Breaking News
Home / ਕੈਨੇਡਾ / Front / ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸਾਧਿਆ ਕੇਂਦਰ ਸਰਕਾਰ ’ਤੇ ਸਿਆਸੀ ਨਿਸ਼ਾਨਾ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸਾਧਿਆ ਕੇਂਦਰ ਸਰਕਾਰ ’ਤੇ ਸਿਆਸੀ ਨਿਸ਼ਾਨਾ

ਕਿਹਾ : ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਕੀਤਾ ਜਾਂਦਾ ਭੇਦ ਭਾਵ ਠੀਕ ਨਹੀਂ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਜੰਤਰ-ਮੰਤਰ ’ਤੇ ਹੋ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਰਨਾਟਕ ਸਰਕਾਰ ਦੇ ਹੱਕ ’ਚ ਅਵਾਜ਼ ਉਠਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸੂਬੇ ਹੀ ਮਿਲ ਕੇ ਕੇਂਦਰ ਨੂੰ ਬਣਾਉਂਦੇ ਹਨ। ਸੂਬਿਆਂ ਤੋਂ ਇਕੱਠੇ ਹੋਏ ਪੈਸਿਆਂ ਨਾਲ ਹੀ ਕੇਂਦਰ ਸਰਕਾਰ ਨੂੰ ਫੰਡਿੰਗ ਹੁੰਦੀ ਹੈ ਅਤੇ ਅਜਿਹੇ ’ਚ ਕੇਂਦਰ ਵੱਲੋਂ ਸੂਬਿਆਂ ਨਾਲ ਕੀਤਾ ਜਾਂਦਾ ਭੇਦਭਾਵ ਠੀਕ ਨਹੀਂ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਕਰਨਾਟਕ ਆਪਣੀ ਪ੍ਰਭਾਵਿਤ ਵਿੱਤੀ ਖੁਦਮੁਖਤਿਆਰੀ ਖਿਲਾਫ ਪ੍ਰਦਰਸ਼ਨ ਕਰ ਰਿਹਾ ਹੈ। ਇਸ ਪ੍ਰਦਰਸ਼ਨ ਦਾ ਤਾਮਿਲਨਾਡੂ ਅਤੇ ਕੇਰਲ ਵੱਲੋਂ ਵੀ ਸਮਰਥਨ ਕੀਤਾ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵੀ ਸਾਡੇ ਸੰਘੀ ਢਾਂਚੇ ਨੂੰ ਬਚਾਉਣ ਦੀ ਇਸ ਲੜਾਈ ’ਚ ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮੱਈਆ ਦੇ ਨਾਲ ਹੈ ਕਿਉਂਕਿ ਅਸੀਂ ਸਾਰੇ ਹੀ ਸੂਬੇ ਇਕ ਜਹਾਜ਼ ’ਚ ਸਵਾਰ ਹਾਂ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕਰਨਾਟਕ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਲਈ ਜੰਤਰ-ਮੰਤਰੀ ਪਹੁੰਚ ਰਹੇ ਹਨ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …