ਐਸ ਜੀ ਪੀ ਸੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਕਾਂਗਰਸ ‘ਚ ਹੋਏ ਸ਼ਾਮਲ
ਪਟਿਆਲਾ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਇੱਛਾ ਹੈ ਕਿ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਚੋਣ ਲੜਨ। ਹਾਲਾਂਕਿ ਉਹ ਆਪਣੇ ਹਲਕੇ ਪਟਿਆਲਾ ਤੋਂ ਹੀ ਚੋਣ ਲੜਨ ਦੀ ਗੱਲ ਕਰ ਰਹੇ ਹਨ। ਇਸ ਲਈ ਕੈਪਟਨ ਨੇ ਆਪਣੀ ਇਹ ਇੱਛਾ ਜ਼ਾਹਿਰ ਕਰਦਿਆਂ ਬਾਦਲ ਨੂੰ ਪਟਿਆਲਾ ਤੋਂ ਉਨ੍ਹਾਂ ਖਿਲਾਫ ਚੋਣ ਲੜਨ ਲਈ ਵੰਗਾਰਿਆ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਵਿਚ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਇੱਕ ਵਾਰ ਮੁੱਖ ਮੰਤਰੀ ਬਾਦਲ ਦੇ ਵਿਰੁੱਧ ਚੋਣ ਲੜਣ ਦੀ ਹੈ ਪਰ ਉਹ ਆਪਣੀ ਪਟਿਆਲਾ ਸੀਟ ਛੱਡਣ ਲਈ ਵੀ ਤਿਆਰ ਨਜ਼ਰ ਨਹੀਂ ਆਏ। ਦੂਜੇ ਪਾਸੇ ਉਨ੍ਹਾਂ ਇਹ ਇਸ਼ਾਰਾ ਜ਼ਰੂਰ ਕੀਤਾ ਕਿ ਬਾਦਲ ਚਾਹੁਣ ਤਾਂ ਪਟਿਆਲਾ ਵਿਖੇ ਆ ਕੇ ਉਨ੍ਹਾਂ ਖਿਲਾਫ ਚੋਣ ਲੜ ਸਕਦੇ ਹਨ।
ਅੱਜ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਖੇਮੇ ਵਿੱਚ ਇੱਕ ਹੋਰ ਸੰਨ੍ਹ ਲਾਈ ਹੈ। ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਐਸ.ਜੀ.ਪੀ.ਸੀ. ਮੈਂਬਰ ਹਜ਼ਾਰਾਂ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …