9.3 C
Toronto
Wednesday, November 26, 2025
spot_img
HomeਕੈਨੇਡਾFrontਮਾਤ ਭਾਸ਼ਾ ਦੀ ਤਰੱਕੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਸਰਕਾਰ ਰੁਜ਼ਗਾਰ ਦੇ...

ਮਾਤ ਭਾਸ਼ਾ ਦੀ ਤਰੱਕੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਸਰਕਾਰ ਰੁਜ਼ਗਾਰ ਦੇ ਵਸੀਲੇ ਪੈਦਾ ਕਰੇ : ਕੇਂਦਰੀ ਸਭਾ

ਅਮਿ੍ਰਤਸਰ/ਬਿਊਰੋ ਨਿਊਜ਼: ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਬੇ ਦੀ ਖੁਸ਼ਹਾਲੀ ਅਤੇ ਮਾਤ ਭਾਸ਼ਾ ਪੰਜਾਬੀ ਦੀ ਤਰੱਕੀ ਲਈ ਸਰਕਾਰ ਨੂੰ ਮੁਫ਼ਤਖੋਰੀ ਦੀਆਂ ਸਕੀਮਾਂ ਛਡ ਕੇ ਸੂਬੇ ਅੰਦਰ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਮਾਤ ਭਾਸ਼ਾ ਰੁਜ਼ਗਾਰ ਮੁਖੀ ਬਣੇ ।
ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਕਿ ਰਾਜ ਅੰਦਰ ਬੇਰੁਜ਼ਗਾਰੀ ਦਾ ਸੰਤਾਪ ਹੰਡਾਉਦੀ ਨੌਜਵਾਨ ਪੀੜ੍ਹੀ ਨਿਰਾਸ਼ਾ ਵਸ ਵਿਦੇਸ਼ਾਂ ਵਿੱਚ ਮਜ਼ਦੂਰੀ ਕਰਨ ਲਈ ਮਜਬੂਰ ਹੈ।
ਉਹਨਾਂ ਕਿਹਾ ਕਿ ‘ਘਰ-ਘਰ ਰੁਜ਼ਗਾਰ’ ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੂੰ ਰਾਜ ਦੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਹੋਰ ਵਿਭਾਗਾਂ ਵੱਲ ਧਿਆਨ ਜ਼ਰੂਰ ਮਾਰਨਾ ਚਾਹੀਦਾ ਹੈ ਜਿਥੇ ਹਜ਼ਾਰਾਂ ਪੋਸਟਾਂ ਪਿਛਲੇ ਕਈ ਸਾਲਾਂ ਤੋਂ ਖਾਲੀ ਹਨ, ਇਹ ਪਹਿਲ ਦੇ ਆਧਾਰ ’ਤੇ ਭਰਨੀਆਂ ਚਾਹੀਦੀਆਂ ਹਨ।
ਉਹਨਾਂ ਇਹ ਵੀ ਕਿਹਾ ਕਿ ਸਰਕਾਰ ਲੋਕਾਂ ਨੂੰ ਮੁਫ਼ਤਖੋਰੀ ਦੀ ਚੇਟਕ ਲਾਉਣ ਦੀ ਥਾਂ ਕਿੱਤਾ- ਮੁਖੀ ਕੋਰਸਾਂ ਨੂੰ ਉਤਸ਼ਾਹਿਤ ਕਰੇ ਤਾਂ ਜੋ ਲੋਕ ਸੂਬੇ ਦੀ ਖੁਸ਼ਹਾਲੀ ਅਤੇ ਭਾਸ਼ਾ ਦੀ ਪ੍ਰਫੁੱਲਤਾ ਲਈ ਅਹਿਮ ਯੋਗਦਾਨ ਪਾ ਸਕਣ। ਕੇਂਦਰੀ ਸਭਾ ਦੇ ਅਹੁਦੇਦਾਰਾਂ ਸੁਰਿੰਦਰਪ੍ਰੀਤ ਘਣੀਆਂ, ਸ਼ੈਲਿੰਦਰਜੀਤ ਰਾਜਨ, ਮਨਜੀਤ ਇੰਦਰਾ, ਭੁਪਿੰਦਰ ਕੌਰ ਪ੍ਰੀਤ, ਦਲਜੀਤ ਸਿੰਘ ਸ਼ਾਹੀ, ਬਲਵਿੰਦਰ ਸੰਧੂ, ਮੂਲ ਚੰਦ ਸ਼ਰਮਾ, ਰਜਿੰਦਰ ਰਾਜਨ, ਮੱਖਣ ਕੁਹਾੜ ਅਤੇ ਡਾ. ਕਰਮਜੀਤ ਸਿੰਘ ਨੇ ਵੀ ਮਾਤ ਭਾਸ਼ਾ ਨੂੰ ਰੁਜ਼ਗਾਰ ਮੁਖੀ ਬਣਾਉਣ ’ਤੇ ਜੋਰ ਦਿੱਤਾ।

RELATED ARTICLES
POPULAR POSTS