36 ਹਜ਼ਾਰ ਹਿੰਦੂ ਸ਼ਰਨਾਰਥੀਆਂ ਨੂੰ ਮਿਲੇਗੀ ਇਹ ਸਹਾਇਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮਕਬੂਜ਼ਾ ਕਸ਼ਮੀਰ ਤੋਂ ਭਾਰਤ ਆਏ ਹਿੰਦੂ ਸ਼ਰਨਾਰਥੀਆਂ ਨੂੰ ਕੇਂਦਰ ਸਰਕਾਰ 5-5 ਲੱਖ ਰੁਪਏ ਦੇਵੇਗੀ। ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੀ.ਓ.ਕੇ. ਤੋਂ ਭਾਰਤ ਆਏ 36,000 ਹਿੰਦੂ ਸ਼ਰਨਾਰਥੀਆਂ ਲਈ 2000 ਕਰੋੜ ਦਾ ਬਜਟ ਪਾਸ ਕੀਤਾ ਹੈ।
ਅਧਿਕਾਰੀ ਨੇ ਦੱਸਿਆ ਕਿ ਇਹ ਪੈਸੇ ਸਿੱਧਾ ਇਨ੍ਹਾਂ ਸ਼ਰਨਾਰਥੀਆਂ ਦੇ ਖਾਤਿਆਂ ਵਿਚ ਪਾਏ ਜਾਣਗੇ। ਪ੍ਰਧਾਨ ਮੰਤਰੀ ਨੇ ਮਕਬੂਜ਼ਾ ਕਸ਼ਮੀਰ ਤੋਂ ਆਏ ਹਿੰਦੂ ਸ਼ਰਨਾਰਥੀਆਂ ਨੂੰ ਪਿਛਲੇ ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਗ੍ਰਹਿ ਮੰਤਰਾਲੇ ਨੇ ਹਿੰਦੂ ਸ਼ਰਨਾਰਥੀਆਂ ਨੂੰ ਪੈਸੇ ਦੇਣ ਲਈ ਉਨ੍ਹਾਂ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗ ਲਿਆ ਹੈ। ਇਹ ਪਹਿਲੀ ਵਾਰ ਹੈ ਕਿ ਕੇਂਦਰ ਸਰਕਾਰ ਨੇ ਹਿੰਦੂ ਸ਼ਰਨਾਰਥੀਆਂ ਲਈ 2000 ਕਰੋੜ ਦੀ ਰਾਸ਼ੀ ਇਸ ਕੰਮ ਲਈ ਰੱਖੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …