ਨਵੀਂ ਦਿੱਲੀ : ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲਿਖਿਆ ਕਿ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਮੋਦੀ ਨੇ ਅੱਗੇ ਲਿਖਿਆ ਕਿ ਮੈਂ ਅਡਵਾਨੀ ਨਾਲ ਇਸ ਸਬੰਧੀ ਗੱਲ ਕੀਤੀ ਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ ਹੈ। ਉਹ ਸਾਡੇ ਸਮੇਂ ਦੇ ਸਭ ਤੋਂ ਸਨਮਾਨਿਤ ਅਤੇ ਸਟੇਟਸਮੈਨ ਹਨ ਅਤੇ ਉਨ੍ਹਾਂ ਵੱਲੋਂ ਦੇਸ਼ ਦੇ ਵਿਕਾਸ ਲਈ ਦਿੱਤੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲਾਲ ਕ੍ਰਿਸ਼ਨ ਅਡਵਾਨੀ ਨੇ ਜ਼ਮੀਨੀ ਪੱਧਰ ਤੋਂ ਕੰਮ ਕਰਨਾ ਸ਼ੁਰੂ ਕੀਤਾ ਸੀ ਅਤੇ ਉਹ ਦੇਸ਼ ਦੇ ਉਪ ਪ੍ਰਧਾਨ ਮੰਤਰੀ ਦੇ ਅੁਹੁਦੇ ਤੱਕ ਪਹੁੰਚੇ। ਧਿਆਨ ਰਹੇ ਕਿ ਲਾਲ ਕ੍ਰਿਸ਼ਨ ਅਡਵਾਨੀ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਉਪ ਪ੍ਰਧਾਨ ਮੰਤਰੀ ਸਨ।
ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ
RELATED ARTICLES