ਮੁਹਾਲੀ ਤੋਂ ਨਰਿੰਦਰ ਸ਼ੇਰਗਿੱਲ ਅਤੇ ਲਹਿਰਾਗਾਗਾ ਤੋਂ ਜਸਵੀਰ ਸਿੰਘ ਕੁਦਾਨੀ ਨੂੰ ਮਿਲੀ ਟਿਕਟ
ਧਰਮਵੀਰ ਗਾਂਧੀ ਨੇ 13 ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਦੋ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਮੁਹਾਲੀ ਤੇ ਲਹਿਰਾਗਾਗਾ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਮੁਹਾਲੀ ਤੋਂ ਨਰਿੰਦਰ ਸਿੰਘ ਸ਼ੇਰਗਿੱਲ ਤੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਜਸਵੀਰ ਸਿੰਘ ਕੁਦਾਨੀ ਨੂੰ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸ਼ੇਰਗਿੱਲ ਦਾ ਸਬੰਧ ਮੁਹਾਲੀ ਜ਼ਿਲ੍ਹੇ ਦੇ ਪਿੰਡ ਝੀਂਗੜਾ ਕਲਾਂ ਨਾਲ ਹੈ। ਉਹ ਪਿੰਡ ਦੇ ਸਾਬਕਾ ਸਰਪੰਚ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਜਸਵੀਰ ਸਿੰਘ ਕੁਦਾਨੀ ਵੀ ਪੇਸ਼ੇ ਤੋਂ ਕਿਸਾਨ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬਾਗੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਿਚ ਬਣੇ ਪੰਜਾਬ ਫਰੰਟ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਧਰਮਵੀਰ ਗਾਂਧੀ ਨੇ 13 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
Check Also
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ
ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ …