-19.4 C
Toronto
Friday, January 30, 2026
spot_img
Homeਭਾਰਤਧਾਰਮਿਕ ਆਗੂਆਂ ਦੇ ਵਫਦ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਧਾਰਮਿਕ ਆਗੂਆਂ ਦੇ ਵਫਦ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੇਂ ਸੰਸਦ ਭਵਨ ਦਾ ਦੌਰਾ ਵੀ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਘੱਟ ਗਿਣਤੀ ਫਾਊਂਡੇਸ਼ਨ ਦੀ ਅਗਵਾਈ ਹੇਠ 24 ਧਾਰਮਿਕ ਆਗੂਆਂ ਦੇ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਉਨਾਂ ਕਿਹਾ ਕਿ ਉਹ ਭਾਰਤ ਵਿੱਚ ਅੰਤਰ-ਧਰਮ ਏਕਤਾ ਦਾ ਸੰਦੇਸ਼ ਬਾਹਰੀ ਦੁਨੀਆ ਤੱਕ ਪਹੁੰਚਾਉਣਾ ਚਾਹੁੰਦੇ ਹਨ।
ਸਿੱਖ, ਜੈਨ, ਈਸਾਈ ਅਤੇ ਪਾਰਸੀ ਭਾਈਚਾਰਿਆਂ ਦੀ ਨੁਮਾਇੰਦਗੀ ਕਰਨ ਵਾਲੇ ਵਫ਼ਦ ਵਿੱਚ ਆਲ ਇੰਡੀਆ ਇਮਾਮ ਸੰਗਠਨ ਦੇ ਮੁੱਖ ਇਮਾਮ ਇਮਾਮ ਉਮਰ ਅਹਿਮਦ ਇਲਿਆਸੀ ਅਤੇ ਮਹਾਬੋਧੀ ਇੰਟਰਨੈਸ਼ਨਲ ਮੈਡੀਟੇਸ਼ਨ ਸੈਂਟਰ ਦੇ ਸੰਸਥਾਪਕ ਪ੍ਰਧਾਨ ਭੀਖੂ ਸੰਘਸੇਨਾ ਸ਼ਾਮਲ ਸਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਮੀਟਿੰਗ ਦੀਆਂ ਕੁੱਝ ਤਸਵੀਰਾਂ ਸਾਂਝੀਆਂ ਕਰਦਿਆਂ ਦੱਸਿਆ, ”ਅੱਜ ਸੰਸਦ ਵਿੱਚ ਧਾਰਮਿਕ ਆਗੂਆਂ ਦੇ ਵਫ਼ਦ ਨੂੰ ਮਿਲ ਕੇ ਖੁਸ਼ੀ ਹੋਈ। ਮੈਂ ਸਾਡੇ ਦੇਸ਼ ਦੇ ਵਿਕਾਸ ਦੀ ਰਫ਼ਤਾਰ ‘ਤੇ ਉਨਾਂ ਦੇ ਬਹੁਮੁੱਲੇ ਸ਼ਬਦਾਂ ਲਈ ਉਨਾਂ ਦਾ ਧੰਨਵਾਦ ਕਰਦਾ ਹਾਂ।” ਭਾਰਤੀ ਸਰਵ ਧਰਮ ਸੰਸਦ ਦੇ ਗੋਸਵਾਮ ਸੁਸ਼ੀਲ ਵੀ ਇਸ ਵਫ਼ਦ ਦਾ ਹਿੱਸਾ ਸਨ। ਸੰਘਸੇਨਾ ਨੇ ਕਿਹਾ ਕਿ ਨਵੀਂ ਸੰਸਦ ਭਵਨ ਦਾ ਦੌਰਾ ਕਰਨਾ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਸੰਖੇਪ ਗੱਲਬਾਤ ਕਰਨਾ ਇਤਿਹਾਸਕ ਪਲ ਸੀ।

 

RELATED ARTICLES
POPULAR POSTS