23.2 C
Toronto
Thursday, June 11, 2026
spot_img
Homeਭਾਰਤਕ੍ਰਾਈਮ ਬ੍ਰਾਂਚ ਦੇ 'ਨੋਟਿਸ' ਨੂੰ ਆਤਿਸ਼ੀ ਨੇ 'ਚਿੱਠੀ' ਦੱਸਿਆ

ਕ੍ਰਾਈਮ ਬ੍ਰਾਂਚ ਦੇ ‘ਨੋਟਿਸ’ ਨੂੰ ਆਤਿਸ਼ੀ ਨੇ ‘ਚਿੱਠੀ’ ਦੱਸਿਆ

‘ਆਪ’ ਵੱਲੋਂ ਭਾਜਪਾ ਉਪਰ ਉਸ ਦੇ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਕਰਨ ਦੇ ਲਾਏ ਆਰੋਪਾਂ ਮਗਰੋਂ ਭਾਜਪਾ ਦੀ ਦਿੱਲੀ ਪੁਲਿਸ ਨੂੰ ਕੀਤੀ ਸ਼ਿਕਾਇਤ ਦੇ ਮੱਦੇਨਜ਼ਰ ਦੋਵਾਂ ਸਿਆਸੀ ਧਿਰਾਂ ਵਿਚਾਲੇ ਤੋਹਮਤਾਂ ਦਾ ਦੌਰ ਫਿਰ ਮਘ ਗਿਆ ਹੈ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਕਰਕੇ ਕ੍ਰਾਈਮ ਬ੍ਰਾਂਚ ਵੱਲੋਂ ਉਸ ਦੀ ਰਿਹਾਇਸ਼ ‘ਤੇ ਪਹੁੰਚਣ ਬਾਰੇ ਕਹਾਣੀ ਬਿਆਨ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਕੇਜਰੀਵਾਲ ਦੇ ਘਰ ਪਹੁੰਚੇ। ਉਹੀ ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਕਿਹਾ ਕਿ ਸਾਨੂੰ ਅਪਰਾਧ ਸ਼ਾਖਾ ਦੇ ਅਧਿਕਾਰੀਆਂ ‘ਤੇ ਤਰਸ ਆਉਂਦਾ ਹੈ। ਕ੍ਰਾਈਮ ਬ੍ਰਾਂਚ ਦਾ ਨੋਟਿਸ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ‘ਚ ਨਾ ਤਾਂ ਕੋਈ ਧਾਰਾ ਹੈ ਅਤੇ ਨਾ ਹੀ ਕੋਈ ਆਰੋਪ ਲਗਾਇਆ ਗਿਆ ਹੈ ਇਹ ਨੋਟਿਸ ਨਹੀਂ ਸਗੋਂ ਚਿੱਠੀ ਹੈ। ਉਨ੍ਹਾਂ ਕਿਹਾ ਕਿ ਚਿੱਠੀ ‘ਚ ਲਿਖਿਆ ਹੈ ਕਿ ਉਹ ਦੱਸਣ ਕਿ ਤੁਹਾਡੇ ਵਿਧਾਇਕਾਂ ਨੂੰ ਕਿਸ ਨੇ ਤੋੜਨ ਦੀ ਕੋਸ਼ਿਸ਼ ਕੀਤੀ। ਆਤਿਸ਼ੀ ਨੇ ਕਿਹਾ ਕਿ ਇਹ ਉਹੀ ਲੋਕ ਸਨ ਜਿਨ੍ਹਾਂ ਨੇ 2016 ‘ਚ ਕਾਂਗਰਸ ਦੇ 9 ਵਿਧਾਇਕਾਂ ਨੂੰ ਤੋੜਿਆ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੇ ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੋਆ, ਮਨੀਪੁਰ, ਅਰੁਣਾਚਲ ਪ੍ਰਦੇਸ਼ ਵਿੱਚ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਇਹ ਉਹੀ ਲੋਕ ਹਨ ਜੋ ਸਾਡੀ ਸਰਕਾਰ ਨੂੰ ਡੇਗਣ ਤੇ ਵਿਧਾਇਕਾਂ ਨੂੰ ਖਰੀਦਣ ਆਏ ਸਨ, ਜਿਨ੍ਹਾਂ ਨੇ ਵੱਖ-ਵੱਖ ਰਾਜਾਂ ਵਿੱਚ ਸਰਕਾਰਾਂ ਨੂੰ ਡੇਗਿਆ।

RELATED ARTICLES
POPULAR POSTS