ਕੋਈ ਵੀ ਰਾਜਨੀਤਕ ਦਲ ਧਰਮ ਦੇ ਅਧਾਰ ‘ਤੇ ਵੋਟਾਂ ਨਹੀਂ ਮੰਗ ਸਕੇਗਾ
ਸ਼੍ਰੋਮਣੀ ਅਕਾਲੀ ਦਲ ‘ਤੇ ਇਸਦਾ ਪਵੇਗਾ ਜ਼ਿਆਦਾ ਅਸਰ
ਨਵੀਂ ਦਿੱਲੀ/ਬਿਊਰੋ ਨਿਊਜ਼
ਧਰਮ ਤੇ ਭਾਸ਼ਾ ਦੇ ਆਧਾਰ ਉੱਤੇ ਰਾਜਨੀਤੀ ਕਰਨ ਵਾਲਿਆਂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਚੋਣਾਂ ਦੌਰਾਨ ਹੁਣ ਕੋਈ ਵੀ ਰਾਜਨੀਤਕ ਦਲ ਧਰਮ ਦੇ ਨਾਂ ‘ਤੇ ਵੋਟ ਨਹੀਂ ਮੰਗ ਸਕਦਾ। ਪੰਜਾਬ ਵਿੱਚ ਇਸ ਫੈਸਲੇ ਦਾ ਸਭ ਤੋਂ ਵੱਡਾ ਅਸਰ ਸ਼੍ਰੋਮਣੀ ਅਕਾਲੀ ਦਲ ‘ਤੇ ਪਏਗਾ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਧਰਮ ਅਧਾਰਤ ਸਿਆਸਤ ਕਰਦਾ ਰਿਹਾ ਹੈ। ਉਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਇਸ ਤੋਂ ਇਲਾਵਾ ਪੰਥਕ ਮੁੱਦਿਆਂ ‘ਤੇ ਵੀ ਅਕਾਲੀ ਦਲ ਹਮੇਸ਼ਾਂ ਸਿਆਸਤ ਕਰਦਾ ਆਇਆ ਹੈ।
ਸੁਪਰੀਮ ਕੋਰਟ ਦੇ 7 ਜੱਜਾਂ ਦੇ ਸੰਵਿਧਾਨਿਕ ਬੈਂਚ ਨੇ 4-3 ਨਾਲ ਇਹ ਫ਼ੈਸਲਾ ਕੀਤਾ ਹੈ। ਕੋਰਟ ਨੇ ਸਪਸ਼ਟ ਕੀਤਾ ਕਿ ਕੋਈ ਵੀ ਉਮੀਦਵਾਰ, ਉਨ੍ਹਾਂ ਦਾ ਵਿਰੋਧੀ ਜਾਂ ਉਨ੍ਹਾਂ ਦਾ ਏਜੰਟ ਧਰਮ ਦੇ ਨਾਂ ‘ਤੇ ਵੋਟ ਨਹੀਂ ਮੰਗ ਸਕਦਾ। ਸੁਪਰੀਮ ਕੋਰਟ ਨੇ ਹਿੰਦੂਤਵ ਦੇ ਮਾਮਲੇ ਵਿਚ ਵੀ ਕਈ ਪਟੀਸ਼ਨਾਂ ‘ਤੇ ਇਹ ਫ਼ੈਸਲਾ ਸੁਣਾਇਆ ਹੈ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …