Breaking News
Home / ਪੰਜਾਬ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਕੀਤੀ ਤਾਰੀਫ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਕੀਤੀ ਤਾਰੀਫ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਾਰੀਫ ਕੀਤੀ ਹੈ। ਧਿਆਨ ਰਹੇ ਕਿ ਰਾਜ ਸਭਾ ਦੇ 56 ਮੈਂਬਰਾਂ ਦਾ ਕਾਰਜਕਾਲ 2 ਅਤੇ 3 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸੰਸਦ ਦਾ ਆਖਰੀ ਸੈਸ਼ਨ ਹੈ, ਇਸ ਲਈ ਪ੍ਰਧਾਨ ਮੰਤਰੀ ਮੋਦੀ ਨੇ ਸੇਵਾਮੁਕਤ ਹੋਣ ਵਾਲੇ ਸਾਰੇ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿਤੀਆਂ। ਹਾਲਾਂਕਿ ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਾਰੀਫ਼ ਕੀਤੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸੰਸਦ ਮੈਂਬਰ ਵਜੋਂ ਕਾਰਜਕਾਲ ਵੀ ਖਤਮ ਹੋ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਚਾਰਕ ਮਤਭੇਦ ਥੋੜ੍ਹੇ ਸਮੇਂ ਲਈ ਹੁੰਦੇ ਹਨ ਪਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੰਬੇ ਸਮੇਂ ਤਕ ਸਦਨ ਦੀ ਅਗਵਾਈ ਕੀਤੀ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ ਵੀ ਸਾਡੇ ਲੋਕਤੰਤਰ ਦੀ ਚਰਚਾ ਹੋਵੇਗੀ ਤਾਂ ਇਸ ‘ਚ ਕੁਝ ਮਾਣਯੋਗ ਮੈਂਬਰਾਂ ਦੀ ਗੱਲ ਵੀ ਜ਼ਰੂਰ ਹੋਵੇਗੀ। ਪੀਐਮ ਮੋਦੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਹੋਰਾਂ ਨੇ ਜਿਸ ਤਰ੍ਹਾਂ ਦੇਸ਼ ਦੀ ਅਗਵਾਈ ਕੀਤੀ, ਅਸੀਂ ਇਸ ਤੋਂ ਸਿੱਖਣ ਦੀ ਕੋਸ਼ਿਸ਼ ਕਰ ਰਹੇ ਹਾਂ।

 

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …