18.7 C
Toronto
Monday, September 14, 2026
spot_img
Homeਪੰਜਾਬਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੰਜਾਬੀ 'ਵਰਸਿਟੀ ਨੂੰ 2.25 ਕਰੋੜ...

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੰਜਾਬੀ ‘ਵਰਸਿਟੀ ਨੂੰ 2.25 ਕਰੋੜ ਦੀ ਗਰਾਂਟ ਦੇਣ ਦਾ ਐਲਾਨ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੰਜਾਬੀ ‘ਵਰਸਿਟੀ ਨੂੰ 2.25 ਕਰੋੜ ਦੀ ਗਰਾਂਟ ਦੇਣ ਦਾ ਐਲਾਨਪਟਿਆਲਾ/ਬਿਊਰੋ ਨਿਊਜ਼ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬੀ ਯੂਨੀਵਰਸਿਟੀ ਨੂੰ 2.25 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ 37ਵੇਂ ਨੌਰਥ ਜ਼ੋਨ ਕੌਮਾਂਤਰੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸਾਹਨੀ ਨੇ ਯੂਨੀਵਰਸਿਟੀ ਦੀ ਲਾਇਬ੍ਰੇਰੀ ਵਿੱਚ ਇੱਕ ਹੋਰ ਰੀਡਿੰਗ ਹਾਲ ਬਣਾਉਣ ਲਈ ਦੋ ਕਰੋੜ ਰੁਪਏ ਤੇ ਗੁਰੂ ਤੇਗ ਬਹਾਦਰ ਆਡੀਟੋਰੀਅਮ ਵਾਸਤੇ 25 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਗੁਰੂ ਤੇਗ ਬਹਾਦਰ ਆਡੀਟੋਰੀਅਮ ਉੱਤਰੀ ਜ਼ੋਨ ਦਾ ਸਭ ਤੋਂ ਸ਼ਾਨਦਾਰ ਐਡੀਟੋਰੀਅਮ ਹੋਵੇ ਅਤੇ ਇੱਥੇ ਵਿਦਿਆਰਥੀਆਂ ਦੀਆਂ ਵੱਧ ਤੋਂ ਵੱਧ ਗਤੀਵਿਧੀਆਂ ਹੋਣ। ਵਿਦਿਆਰਥੀ ਵਜੋਂ ਯੂਨੀਵਰਸਿਟੀ ਵਿੱਚ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਉਹ ਭਾਵੁਕ ਹੋ ਗਏ। ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਜੇਤੂਆਂ ਨੂੰ ਵਧਾਈ ਦਿੱਤੀ।

RELATED ARTICLES
POPULAR POSTS