ਹੁਣ ਕੋਈ ਵੀ ਪਾਰਟੀ ਤੋਂ ਨਰਾਜ਼ ਨਹੀਂ : ਕੇਜਰੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਨਾਮ ਦਾ ਫੈਸਲਾ ਚੋਣਾਂ ਤੋਂ ਬਾਅਦ ਹੀ ਹੋਵੇਗਾ। ਪਾਰਟੀ ਸੂਬੇ ਵਿਚ ਬਹੁਮਤ ਪ੍ਰਾਪਤ ਕਰਨ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਚੋਣ ਕਰੇਗੀ। ਇਹ ਖੁਲਾਸਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ‘ਆਪ’ ਨੇ ਰੁੱਸਿਆਂ ਨੂੰ ਮਨਾਉਣ ਤੇ ਸਰਕਾਰ ਤੋਂ ਨਾਰਾਜ਼ ਲੋਕਾਂ ਨੂੰ ਆਪਣਾ ਬਣਾਉਣ ਦਾ ਮਿਸ਼ਨ ਸ਼ੁਰੂ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਹੁਣ ਕੋਈ ਵੀ ਪਾਰਟੀ ਤੋਂ ਨਾਰਾਜ਼ ਨਹੀਂ ਤੇ ਸਭ ਨੂੰ ਮਨਾ ਲਿਆ ਗਿਆ ਹੈ।
ਕੇਜਰੀਵਾਲ ਨੇ ਕਿਹਾ ਕਿ ਹੁਣ ਕਿਸੇ ਵੀ ਉਮੀਦਵਾਰ ਦੀ ਸੀਟ ਨਹੀਂ ਬਦਲੀ ਜਾਵੇਗੀ। ਜੇਕਰ ਕਿਸੇ ਉਮੀਦਵਾਰ ਖਿਲਾਫ ਭ੍ਰਿਸ਼ਟਾਚਾਰ, ਅਪਰਾਧ ਜਾਂ ਫਿਰ ਖਰਾਬ ਕਿਰਦਾਰ ਦੇ ਸਬੂਤ ਮਿਲਦੇ ਹਨ ਤਾਂ ਉਸ ਦੀ ਸੀਟ ਬਦਲੀ ਜਾ ਸਕਦੀ ਹੈ।
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …