Breaking News
Home / ਕੈਨੇਡਾ / Front / ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ

ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਅਤੇ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ਉਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਇਸੇ ਤਰ੍ਹਾਂ ਉੱਘੇ ਵਿਦਵਾਨ ਅਤੇ ਰਾਜਨੇਤਾ ਵਜੋਂ ਪੀ.ਵੀ. ਨਰਸਿਮ੍ਹਾ ਰਾਓ ਨੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਭਾਰਤ ਦੀ ਵਿਆਪਕ ਸੇਵਾ ਕੀਤੀ। ਇਸੇ ਤਰ੍ਹਾਂ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ ਉਨ੍ਹਾਂ ਦੇ ਖੇਤੀ ਤੇ ਕਿਸਾਨ ਭਲਾਈ ’ਚ ਅਹਿਮ ਯੋਗਦਾਨ ਲਈ ਸਰਕਾਰ ਭਾਰਤ ਰਤਨ ਦੇ ਰਹੀ ਹੈ। ਧਿਆਨ ਰਹੇ ਕਿ ਚੌਧਰੀ ਚਰਨ ਸਿੰਘ ਭਾਰਤ ਦੇ ਪੰਜਵੇਂ ਅਤੇ ਨਰਸਿਮ੍ਹਾ ਰਾਓ ਨੌਵੇਂ ਪ੍ਰਧਾਨ ਮੰਤਰੀ ਸਨ। ਇਸੇ ਤਰ੍ਹਾਂ ਖੇਤੀ ਵਿਗਿਆਨੀ ਸਵਾਮੀਨਾਥਨ ਨੂੰ ਹਰੀ ਕ੍ਰਾਂਤੀ ਦੇ ਜਨਮਦਾਤਾ ਵਜੋਂ ਜਾਣਿਆ ਜਾਂਦਾ ਹੈ।  ਇਸ ਤੋਂ ਪਹਿਲਾਂ ਭਾਜਪਾ ਦੇ ਬਜ਼ੁਰਗ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਵੀ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ ਭਾਰਤ ਰਤਨ ਦਾ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ 53 ਹੋ ਗਈ ਹੈ।

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …