Breaking News
Home / ਕੈਨੇਡਾ / Front / ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸਮੇਤ 4 ‘ਆਪ’ ਆਗੂ ਖਿਲਾਫ਼ ਚਾਰਜਸ਼ੀਟ ਦਾਖਲ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸਮੇਤ 4 ‘ਆਪ’ ਆਗੂ ਖਿਲਾਫ਼ ਚਾਰਜਸ਼ੀਟ ਦਾਖਲ

ਚੰਡੀਗੜ੍ਹ ਪੁਲਿਸ ਨੇ 3 ਸਾਲ ਪਹਿਲਾਂ ਦਰਜ ਕੀਤਾ ਸੀ ਅਪਰਾਧਿਕ ਮਾਮਲਾ


ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ 4 ਆਗੂਆਂ ਖਿਲਾਫ 3 ਸਾਲ ਪੁਰਾਣੇ ਇਕ ਅਪਰਾਧਿਕ ਮਾਮਲੇ ’ਚ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਚਾਰਜਸ਼ੀਟ ਵਿਚ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਨਾਂ ਵੀ ਸ਼ਾਮਲ ਹੈ। ਆਮ ਆਦਮੀ ਪਾਰਟੀ ਦੇ ਇਨ੍ਹਾਂ ਆਗੂਆਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਦਫ਼ਤਰ ਦੇ ਬਾਹਰ 2021 ’ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਚੰਡੀਗੜ੍ਹ ਪੁਲਿਸ ਨੇ ਆਈਪੀਸੀ ਦੀ ਧਾਰਾ 332, 353,188, 269 ਅਤੇ 270 ਦੇ ਤਹਿਤ ਇਹ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ’ਚ ਰਾਜਵਿੰਦਰ ਕੌਰ ਗਿੱਲ, ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਅਰਸ਼ਦੀਪ ਸਿੰਘ ਦਾ ਨਾਮ ਵੀ ਸ਼ਾਮਲ ਹੈ। ਚੰਡੀਗੜ੍ਹ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ ਮਹਾਵੀਰ ਸਿੰਘ ਵੱਲੋਂ ਅਨਮੋਲ ਗਗਨ ਮਾਨ, ਆਹਲੂਵਾਲੀਆ, ਅਰਸ਼ਦੀਪ ਅਤੇ ਗਿੱਲ ਸਮੇਤ ਹੋਰ ਆਪ ਆਗੂਆਂ ਖਿਲਾਫ਼ ਕਰੋਨਾ ਕਾਲ ਸਮੇਂ ਸਮਾਜਿਕ ਦੂਰੀ ਵਾਲੇ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਸ ਦੇ ਚਲਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਉਕਤ ਆਰੋਪੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਗਈ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …