Breaking News
Home / ਕੈਨੇਡਾ / Front / ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸ਼ੰਭੂ ਬਾਰਡਰ ਨੂੰ ਕੀਤਾ ਗਿਆ ਸੀਲ

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸ਼ੰਭੂ ਬਾਰਡਰ ਨੂੰ ਕੀਤਾ ਗਿਆ ਸੀਲ

ਪੰਜਾਬ-ਹਰਿਆਣਾ ਦਰਮਿਆਨ ਅੰਬਾਲਾ ਤੋਂ ਟ੍ਰੈਫਿਕ ਬੰਦ, ਦਿੱਲੀ ਜਾਣ ਲਈ ਚਾਰ ਨਵੇਂ ਰੂਟ


ਅੰਬਾਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਸਮੇਤ 26 ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਲ ਕੀਤਾ ਜਾਵੇਗਾ। ਪੰਜਾਬ ਦੇ ਕਿਸਾਨ 10 ਹਜ਼ਾਰ ਟਰੈਕਟਰ ਟਰਾਲੀਆਂ ਲੈ ਦਿੱਲੀ ਜਾਣ ਲਈ ਹਰਿਆਣਾ ’ਚ ਦਾਖਲ ਹੋਣਗੇ। ਜਿਸ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੰਭੂ, ਡੱਬਵਾਲੀ ਅਤੇ ਖਨੌਰੀ ਬਾਰਡਰ ਨੂੰ ਚੁਣਿਆ ਗਿਆ ਹੈ। ਜਿਸ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗਿ੍ਰਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਅਤੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ’ਚ ਹੀ ਨਜ਼ਰਬੰਦ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ’ਚ ਧਾਰਾ 144 ਲਾਗੂ ਕਰ ਦਿੱਤੀ ਗਈ। ਪੰਜਾਬ ਅਤੇ ਹਰਿਆਣਾ ਦਰਮਿਆਨ ਬਣੇ ਸ਼ੰਭੂ ਬਾਰਡਰ ਨੂੰ ਸੀਮਿੰਟ ਦੇ ਬੈਰੀਕੇਡ ਅਤੇ ਕੰਡੇਦਾਰ ਤਾਰ ਲਗਾ ਕੇ ਹਰਿਆਣਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ। ਹਰਿਆਣਾ ਪ੍ਰਸ਼ਾਸਨ ਨੇ ਘੱਗਰ ਨਦੀ ਉਪਰ ਬਣੇ ਪੁਲ ਨੂੰ ਬੰਦ ਕਰ ਦਿੱਤਾ ਹੈ ਜਦਕਿ ਘੱਗਰ ਨਦੀ ਨੂੰ ਵੀ ਪ੍ਰਸ਼ਾਸਨ ਵੱਲੋਂ ਹੋਰ ਡੂੰਘਾ ਕੀਤਾ ਜਾ ਰਿਹਾ ਤਾਂ ਜੋ ਕਿਸਾਨ ਟਰੈਕਟਰ ਨਦੀ ਵਿਚੋਂ ਨਾ ਕੱਢ ਸਕਣ।

Check Also

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ

ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …