Breaking News
Home / ਕੈਨੇਡਾ / Front / ਸੀਏਏ ਕਾਨੂੰਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਲਾਗੂ

ਸੀਏਏ ਕਾਨੂੰਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਲਾਗੂ

ਅਮਿਤ ਸ਼ਾਹ ਬੋਲੇ : ਇਹ ਕਾਨੂੰਨ ਕਿਸੇ ਦੀ ਨਾਗਰਿਕਤਾ ਨਹੀਂ ਖੋਹੇਗਾ


ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਸਿਟੀਜਨਸ਼ਿਪ ਅਮੈਂਡਮੈਂਟ ਐਕਟ (ਸੀਏਏ) ਕਾਨੂੰਨ ਦੇਸ਼ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੀਏਏ ਦੇਸ਼ ਦਾ ਐਕਟ ਹੈ ਅਤੇ ਇਸ ਅਸੀਂ ਨੋਟੀਫਾਈ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਨੂੰ ਚੋਣਾਂ ਤੋਂ ਪਹਿਲਾਂ ਨੋਟੀਫਾਈ ਕੀਤਾ ਜਾਵੇ ਅਤੇ ਚੋਣਾਂ ਤੋਂ ਪਹਿਲਾਂ ਹੀ ਇਸ ਨੂੰ ਲਾਗੂ ਵੀ ਕੀਤਾ ਜਾਵੇਗਾ। ਇਸ ਕਾਨੂੰਨ ਸਬੰਧੀ ਕਿਸੇ ਨੂੰ ਵੀ ਕੋਈ ਕਨਫਿਊਜ਼ਨ ਨਹੀਂ ਹੋਣੀ ਚਾਹੀਦੀ। ਕੇਂਦਰੀ ਗ੍ਰਹਿ ਮੰਤਰੀ ਨੇ ਸ਼ਨੀਵਾਰ ਨੂੰ ਇਕ ਗਲੋਬਲ ਬਿਜਨਸ ਮੀਟਿੰਗ ਦੌਰਾਨ ਇਹ ਗੱਲਾਂ ਕੀਤੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੀਏਏ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਪ੍ਰੰਤੂ ਜਦੋਂ ਕਈ ਦੇਸ਼ਾਂ ’ਚ ਘੱਟ ਗਿਣਤੀਆਂ ’ਤੇ ਅੱਤਿਆਚਾਰ ਹੋ ਰਹੇ ਸਨ ਤਾਂ ਕਾਂਗਰਸ ਨੇ ਰਫਿਊਜ਼ੀਆਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਭਾਰਤ ਆ ਸਕਦੇ ਹਨ । ਉਨ੍ਹਾਂ ਨੂੰ ਇਥੋਂ ਦੀ ਨਾਗਰਿਕਤਾ ਦਿੱਤੀ ਜਾਵੇਗੀ ਪ੍ਰੰਤੂ ਹੁਣ ਕਾਂਗਰਸ ਆਪਣੀ ਗੱਲ ਤੋਂ ਮੁੱਕਰ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਦੇ ਘੱਟ ਗਿਣਤੀ ਭਾਈਚਾਰਿਆਂ, ਖਾਸ ਤੌਰ ’ਤੇ ਮੁਸਲਿਮ ਭਾਈਚਾਰੇ ਨੂੰ ਉਕਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਏਏ ਕਿਸੇ ਦੀ ਸਿਟੀਜਨਸ਼ਿਪ ਨਹੀਂ ਖੋਹੇਗਾ ਕਿਉਂਕਿ ਇਸ ਵਿਚ ਕੋਈ ਅਜਿਹਾ ਪ੍ਰਬੰਧ ਨਹੀਂ।

Check Also

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ …