Breaking News
Home / ਕੈਨੇਡਾ / Front / ਆਮ ਆਦਮੀ ਪਾਰਟੀ ਪੰਜਾਬ ’ਚ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ

ਆਮ ਆਦਮੀ ਪਾਰਟੀ ਪੰਜਾਬ ’ਚ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੰਨਾ ਰੈਲੀ ਦੌਰਾਨ ਕੀਤਾ ਐਲਾਨ


ਖੰਨਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਖੰਨਾ ਰੈਲੀ ਦੌਰਾਨ ਐਲਾਨ ਕੀਤਾ ਕਿ ਅਗਾਮੀ ਲੋਕ ਸਭਾ ਚੋਣਾਂ ‘ਆਪ’ ਆਪਣੇ ਦਮ ’ਤੇ ਪੰਜਾਬ ’ਚ ਇਕੱਲਿਆਂ ਹੀ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਅਤੇ ਚੰਡੀਗੜ੍ਹ ਦੀ 1 ਸੀਟ ਲਈ ਆਉਂਦੇ 14-15 ਦਿਨਾਂ ਦੇ ਅੰਦਰ-ਅੰਦਰ 14 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਰੈਲੀ ਦੌਰਾਨ ਕਿਹਾ ਕਿ ਪੰਜਾਬੀਓ ਤੁਸੀਂ ਵਾਅਦਾ ਕਰੋ ਕਿ ਆਮ ਆਦਮੀ ਪਾਰਟੀ ਨੂੰ 14 ਦੀਆਂ 14 ਸੀਟਾਂ ਜਿਤਾਓਗੇ। ਇਥੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਿਲ ਕੇ ਘਰ-ਘਰ ਰਾਸ਼ਨ ਯੋਜਨਾ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਹੋਏ 75 ਸਾਲ ਹੋ ਗਏ ਪ੍ਰੰਤੂ ਰਾਸ਼ਨ ਉਪਰੋਂ ਆਉਂਦਾ ਸੀ ਪ੍ਰੰਤੂ ਲੋਕਾਂ ਤੱਕ ਨਹੀਂ ਸੀ ਪਹੁੰਚਦਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਆਟਾ ਉਨ੍ਹਾਂ ਦੇ ਅਤੇ ਉਨ੍ਹਾਂ ਮੰਤਰੀਆਂ ਦੇ ਘਰ ਪੱਕਦਾ ਹੈ ਉਹੀ ਆਟਾ ਹੁਣ ਸਕੀਮ ਦੇ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚੇਗਾ। ਹੁਣ ਤੋਂ ਹਰ ਮਹੀਨੇ ਖੁਦ ਰਾਸ਼ਨ ਲੋਕਾਂ ਦੇ ਘਰ ਆਇਆ ਕਰੇਗਾ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਜਿਸ ਨੂੰ ਆਟਾ ਚਾਹੀਦਾ ਹੈ ਉਸ ਨੂੰ ਆਟਾ ਅਤੇ ਜਿਸ ਨੂੰ ਚਾਵਲ ਚਾਹੀਦੇ ਹਨ ਉਸ ਨੂੰ ਚਾਵਲ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਵਧੀਆ ਕੁਆਲਿਟੀ ਦਾ ਆਟਾ ਪਿਸਵਾ ਕੇ ਦੇਵੇਗੀ।

Check Also

ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ

ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ …